ਫਰੀਦਕੋਟ, 2 ਜੂਨ (ਪੰਜਾਬ ਮੇਲ)- ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ (ਸਾ.) ਦੇ ਕੌਮੀ ਮੀਤ ਪ੍ਰਧਾਨ ਅਤੇ ਹਲਕਾ ਇੰਚਾਰਜ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਅੱਜ ਸ਼ਾਮ ਇੱਥੇ ਨਗਰ ਕੌਂਸਲ ਚੋਣ ਪ੍ਰਕਿਰਿਆ ਦੌਰਾਨ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿਚ ਸਰਕਾਰੀ ਅਧਿਕਾਰੀਆਂ ਦੇ ਕੰਮਕਾਜ ਵਿਚ ਰੁਕਾਵਟ ਪਾਉਣ ਦੇ ਮਾਮਲੇ ਵਿਚ ਅੰਤਰਿਮ ਜ਼ਮਾਨਤ ਦੇ ਕੇ ਰਾਹਤ ਦਿੱਤੀ ਹੈ। ਇਸ ਮਾਮਲੇ ਵਿਚ ਉਨ੍ਹਾਂ ਦੀ ਗ੍ਰਿਫ਼ਤਾਰੀ ‘ਤੇ ਰੋਕ ਲਾਉਂਦੇ ਹੋਏ ਅਦਾਲਤ ਨੇ ਉਨ੍ਹਾਂ ਨੂੰ ਪੁਲਿਸ ਜਾਂਚ ਵਿਚ ਪੂਰਾ ਸਹਿਯੋਗ ਦੇਣ ਦੇ ਨਿਰਦੇਸ਼ ਦਿੱਤੇ ਹਨ। ਇਸ ਮਾਮਲੇ ਦੀ ਅਗਲੀ ਸੁਣਵਾਈ 9 ਜੂਨ ਨੂੰ ਹੋਵੇਗੀ।
ਵੇਰਵਿਆਂ ਅਨੁਸਾਰ, 18 ਮਈ 2026 ਨੂੰ ਫਰੀਦਕੋਟ ਨਗਰ ਕੌਂਸਲ ਚੋਣਾਂ ਲਈ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਦੌਰਾਨ, ਬੰਟੀ ਰੋਮਾਣਾ ਅਤੇ ਉਨ੍ਹਾਂ ਦੇ ਅਣਪਛਾਤੇ ਸਾਥੀਆਂ ‘ਤੇ ਰਿਟਰਨਿੰਗ ਅਫ਼ਸਰ-ਕਮ-ਐੱਸ.ਡੀ.ਐੱਮ. ਦੇ ਦਫ਼ਤਰ ਵਿਚ ਡਿਊਟੀ ‘ਤੇ ਤਾਇਨਾਤ ਸੁਰੱਖਿਆ ਕਰਮਚਾਰੀਆਂ ਅਤੇ ਸਟਾਫ ਨੂੰ ਧਮਕਾਉਣ ਦਾ ਦੋਸ਼ ਲਗਾਇਆ ਗਿਆ ਸੀ। ਇਸ ਤੋਂ ਬਾਅਦ ਰਿਟਰਨਿੰਗ ਅਫ਼ਸਰ-ਕਮ-ਐੱਸ.ਡੀ.ਐੱਮ. ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ 21 ਮਈ 2026 ਨੂੰ ਸਿਟੀ ਫਰੀਦਕੋਟ ਪੁਲਿਸ ਸਟੇਸ਼ਨ ਵਿਚ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਗ੍ਰਿਫ਼ਤਾਰੀ ਤੋਂ ਬਚਣ ਲਈ ਅਕਾਲੀ ਆਗੂ ਨੇ ਜ਼ਿਲ੍ਹਾ ਅਦਾਲਤ ਵਿਚ ਅਗਾਊਂ ਜ਼ਮਾਨਤ ਅਰਜ਼ੀ ਦਾਇਰ ਕੀਤੀ ਸੀ। ਮੰਗਲਵਾਰ ਨੂੰ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਕ੍ਰਿਸ਼ਨ ਕਾਂਤ ਜੈਨ ਦੀ ਅਦਾਲਤ ਨੇ ਪਟੀਸ਼ਨ ‘ਤੇ ਸੁਣਵਾਈ ਕੀਤੀ ਅਤੇ ਉਨ੍ਹਾਂ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ।
ਅਦਾਲਤ ਵੱਲੋਂ ਅਕਾਲੀ ਆਗੂ ਨੂੰ ਅੰਤਰਿਮ ਜ਼ਮਾਨਤ
