#INDIA

ਅਦਾਲਤ ਵੱਲੋਂ ਕੇਜਰੀਵਾਲ ਦੀ ਸਿਹਤ ਜਾਂਚ ਲਈ ਏਮਜ਼ ਨੂੰ ਮੈਡੀਕਲ ਬੋਰਡ ਕਾਇਮ ਕਰਨ ਦੇ ਨਿਰਦੇਸ਼

ਨਵੀਂ ਦਿੱਲੀ, 22 ਅਪ੍ਰੈਲ (ਪੰਜਾਬ ਮੇਲ)- ਇਥੋਂ ਦੀ ਅਦਾਲਤ ਨੇ ਅੱਜ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਡਾਕਟਰੀ ਜਾਂਚ ਲਈ ਮੈਡੀਕਲ ਬੋਰਡ ਕਾਇਮ ਕਰਨ ਦੇ ਨਿਰਦੇਸ਼ ਦਿੱਤੇ ਹਨ। ਬੋਰਡ ਤੈਅ ਕਰੇਗਾ ਕਿ ਕੀ ਕੇਜਰੀਵਾਲ ਨੂੰ ਆਪਣੇ ਬਲੱਡ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਕਰਨ ਲਈ ਇਨਸੁਲਿਨ ਦੀ ਲੋੜ ਹੈ ਜਾਂ ਨਹੀਂ। ਇਸ ਤੋਂ ਇਲਾਵਾ ਬੋਰਡ ਉਨ੍ਹਾਂ ਦੀ ਸਿਹਤ ਨਾਲ ਜੁੜੇ ਹੋਰ ਪਹਿਲੂਆਂ ‘ਤੇ ਵੀ ਗੌਰ ਕਰੇਗਾ। ਸੀ.ਬੀ.ਆਈ. ਅਤੇ ਈ.ਡੀ. ਕੇਸਾਂ ਲਈ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਆਪਣੇ ਡਾਕਟਰ ਨਾਲ ਸਲਾਹ ਕਰਨ ਲਈ ਕੇਜਰੀਵਾਲ ਦੁਆਰਾ ਦਾਇਰ ਕੀਤੀ ਅਰਜ਼ੀ ਨੂੰ ਰੱਦ ਕਰਦੇ ਹੋਏ ਇਹ ਹੁਕਮ ਦਿੱਤਾ।