ਵਾਰਾਨਸੀ, 21 ਜੁਲਾਈ (ਪੰਜਾਬ ਮੇਲ)- ਇੱਥੋਂ ਦੀ ਅਦਾਲਤ ਨੇ ਇੱਥੇ ਕਾਸ਼ੀ ਵਿਸ਼ਵਨਾਥ ਮੰਦਰ ਨੇੜੇ ਸਥਿਤ ਗਿਆਨਵਾਪੀ ਮਸਜਿਦ ਦਾ ਵਿਗਿਆਨਕ ਸਰਵੇ ਕਰਵਾਉਣ ਦਾ ਹੁਕਮ ਦਿੱਤਾ ਹੈ। ਸਰਕਾਰੀ ਵਕੀਲ ਰਾਜੇਸ਼ ਮਿਸ਼ਰਾ ਨੇ ਇਹ ਜਾਣਕਾਰੀ ਦਿੱਤੀ। ਹਾਲਾਂਕਿ, ਮਸਜਿਦ ਦਾ ਉਹ ਢਾਂਚਾ ਜਿੱਥੇ ‘ਸ਼ਿਵਲਿੰਗ’ ਹੋਣ ਦਾ ਦਾਅਵਾ ਕੀਤਾ ਗਿਆ ਹੈ, ਇਸ ਸਰਵੇ ਦਾ ਹਿੱਸਾ ਨਹੀਂ ਹੋਵੇਗਾ। ਜੱਜ ਏ.ਕੇ. ਵਿਸ਼ਵੇਸ਼ ਦੀ ਅਦਾਲਤ ਨੇ ਹਿੰਦੂ ਸ਼ਰਧਾਲੂਆਂ ਦੇ ਗਰੁੱਪ ਦੀ ਪਟੀਸ਼ਨ ‘ਤੇ ਇਹ ਆਦੇਸ਼ ਦਿੱਤਾ। ਇਸ ਪਟੀਸ਼ਨ ਵਿੱਚ ਇਹ ਪਤਾ ਲਗਾਉਣ ਲਈ ਵਿਗਿਆਨਕ ਸਰਵੇ ਕਰਵਾਉਣ ਦੀ ਮੰਗ ਕੀਤੀ ਗਈ ਸੀ ਕਿ ਮਸਜਿਦ ਹਿੰਦੂ ਮੰਦਰ ਵਾਲੀ ਥਾਂ ‘ਤੇ ਉਸਾਰੀ ਗਈ ਹੈ ਜਾਂ ਨਹੀਂ।