#Featured

ਅਦਾਲਤ ਵੱਲੋਂ ਟਾਈਟਲਰ ਦੇ ਜ਼ਮਾਨਤੀ ਬਾਂਡ ਸਵੀਕਾਰ

-84 ਦੇ ਪੀੜਤਾਂ ਵੱਲੋਂ ਅਦਾਲਤ ਦੇ ਬਾਹਰ ਪ੍ਰਦਰਸ਼ਨ; ਟਾਈਟਲਰ ਨੂੰ ਕੀਤੀ ਗ੍ਰਿਫਤਾਰ ਕਰਨ ਦੀ ਮੰਗ
ਨਵੀਂ ਦਿੱਲੀ, 5 ਅਗਸਤ (ਪੰਜਾਬ ਮੇਲ)- ਇਥੋਂ ਦੀ ਅਦਾਲਤ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਪੁਲ ਬੰਗਸ਼ ਕਤਲੇਆਮ ਨਾਲ ਜੁੜੇ ਮਾਮਲੇ ‘ਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਵੱਲੋਂ ਪੇਸ਼ ਕੀਤੇ ਜ਼ਮਾਨਤ ਬਾਂਡ ਨੂੰ ਸਵੀਕਾਰ ਕਰ ਲਿਆ। ਵਧੀਕ ਮੁੱਖ ਮੈਟਰੋਪੋਲੀਟਨ ਮੈਜਿਸਟਰੇਟ ਵਿਧੀ ਗੁਪਤਾ ਆਨੰਦ, ਜਿਨ੍ਹਾਂ ਨੇ 26 ਜੁਲਾਈ ਨੂੰ ਇਸ ਮਾਮਲੇ ਦੇ ਸਬੰਧ ਵਿੱਚ ਟਾਈਟਲਰ ਨੂੰ ਸੰਮਨ ਜਾਰੀ ਕੀਤਾ ਸੀ, ਨੇ ਨੋਟ ਕੀਤਾ ਕਿ ਮੁਲਜ਼ਮ ਨੂੰ ਸੈਸ਼ਨ ਅਦਾਲਤ ਵੱਲੋਂ ਪਹਿਲਾਂ ਹੀ ਅਗਾਊਂ ਜ਼ਮਾਨਤ ਦਿੱਤੀ ਜਾ ਚੁੱਕੀ ਹੈ।

ਟਾਈਟਲਰ ਨੂੰ ਮਿਲੀ ਜ਼ਮਾਨਤ ਖ਼ਿਲਾਫ਼ ਦੰਗਾ ਪੀੜਤ ਅਦਾਲਤ ਦੇ ਬਾਹਰ ਕੁਰਲਾਉਂਦੇ ਹੋਏ।

ਅਦਾਲਤ ਨੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਟਾਈਟਲਰ ਨੂੰ ਚਾਰਜਸ਼ੀਟ ਦੀ ਕਾਪੀ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਕਾਂਗਰਸੀ ਆਗੂ ਸਖ਼ਤ ਸੁਰੱਖਿਆ ਹੇਠ ਅਦਾਲਤ ਵਿੱਚ ਪੇਸ਼ ਹੋਏ। ਇਸ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਤੇ ਨਵੰਬਰ 1984 ਦੇ ਪੀੜਤਾਂ ਵੱਲੋਂ ਅਦਾਲਤ ਦੇ ਨੇੜੇ ਪ੍ਰਦਰਸ਼ਨ ਤੇ ਟਾਈਟਲਰ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ।

Leave a comment