-ਕੇਸ ਦੀ ਅਗਲੀ ਸੁਣਵਾਈ 11 ਸਤੰਬਰ ਨੂੰ
ਨਵੀਂ ਦਿੱਲੀ, 29 ਅਗਸਤ (ਪੰਜਾਬ ਮੇਲ)- ਇਥੋਂ ਦੀ ਅਦਾਲਤ ਨੇ ਸਾਲ 2020 ‘ਚ ਦਿੱਲੀ ‘ਚ ਹੋਏ ਫਿਰਕੂ ਦੰਗਿਆਂ ਦੇ ਮਾਮਲੇ ‘ਚ ਦੇਸ਼ਧ੍ਰੋਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਵਿਦਿਆਰਥੀ ਕਾਰਕੁਨ ਸ਼ਰਜੀਲ ਇਮਾਮ ਵੱਲੋਂ ਜ਼ਮਾਨਤ ਸਬੰਧੀ ਦਾਇਰ ਪਟੀਸ਼ਨ ‘ਤੇ ਦਿੱਲੀ ਪੁਲਿਸ ਤੋਂ ਜਵਾਬ ਮੰਗਿਆ ਹੈ। ਐਡੀਸ਼ਨਲ ਸੈਸ਼ਨਜ਼ ਜੱਜ ਅਮਿਤਾਭ ਰਾਵਤ ਨੇ ਦਿੱਲੀ ਪੁਲਿਸ ਨੂੰ ਬੀਤੇ ਸ਼ੁੱਕਰਵਾਰ ਨੋਟਿਸ ਜਾਰੀ ਕੀਤਾ ਸੀ ਤੇ ਕੇਸ ਦੀ ਅਗਲੀ ਸੁਣਵਾਈ 11 ਸਤੰਬਰ ਨੂੰ ਹੋਵੇਗੀ। ਇਮਾਮ ਵੱਲੋਂ ਦਾਇਰ ਪਟੀਸ਼ਨ ਅਨੁਸਾਰ ਉਹ 28 ਜਨਵਰੀ 2020 ਤੋਂ ਹਿਰਾਸਤ ਵਿਚ ਹੈ ਅਤੇ ਉਸ ਨੇ ਜੇਲ੍ਹ ਵਿਚ ਸਾਢੇ ਤਿੰਨ ਸਾਲਾਂ ਤੋਂ ਵੱਧ ਸਮਾਂ ਬਿਤਾ ਦਿੱਤਾ ਹੈ। ਪਟੀਸ਼ਨ ਵਿਚ ਇਹ ਵੀ ਕਿਹਾ ਗਿਆ ਹੈ ਕਿ ਸੁਪਰੀਮ ਕੋਰਟ ਦੀਆਂ ਹਦਾਇਤਾਂ ਮਗਰੋਂ ਦਿੱਲੀ ਹਾਈ ਕੋਰਟ ਨੇ ਮੌਜੂਦਾ ਕੇਸ ਵਿਚ ਆਈ.ਪੀ.ਸੀ. ਦੀ ਧਾਰਾ 124 (ਦੇਸ਼ਧ੍ਰੋਹ) ਦੇ ਮਾਮਲੇ ‘ਚ ਅਦਾਲਤੀ ਕਾਰਵਾਈ ‘ਤੇ ਸਟੇਅ ਲਗਾ ਦਿੱਤੀ ਸੀ ਤੇ ਉਸ ਦੇ ਖ਼ਿਲਾਫ਼ ਯੂ.ਏ.ਪੀ.ਏ. ਤਹਿਤ ਧਾਰਾ 153-ਏ, 153-ਬੀ, 505 ਤੇ ਧਾਰਾ 13 ਤਹਿਤ ਹੀ ਦੋਸ਼ ਆਇਦ ਹਨ।