ਅਦਾਲਤ ਵੱਲੋਂ ਸਿਮਰਜੀਤ ਬੈਂਸ ਜਬਰ-ਜ਼ਨਾਹ ਮਾਮਲੇ ਦੀ ਅਗਲੀ ਸੁਣਵਾਈ 10 ਦਸੰਬਰ ਤੱਕ ਮੁਲਤਵੀ

346
Share

-ਮਾਮਲੇ ’ਚ ਬੈਂਸ ਅਤੇ ਉਸ ਦੇ ਸਾਥੀਆਂ ਦੇ ਗੈਰ ਜ਼ਮਾਨਤੀ ਵਾਰੰਟ ਵੀ ਕੀਤੇ ਜਾਰੀ
ਲੁਧਿਆਣਾ, 2 ਦਸੰਬਰ (ਪੰਜਾਬ ਮੇਲ)-ਸਥਾਨਕ ਅਦਾਲਤ ਨੇ ਸਿਮਰਜੀਤ ਬੈਂਸ ਜਬਰ-ਜ਼ਨਾਹ ਮਾਮਲੇ ਦੀ ਅਗਲੀ ਸੁਣਵਾਈ 10 ਦਸੰਬਰ ਤੱਕ ਮੁਲਤਵੀ ਕਰ ਦਿੱਤੀ ਹੈ। ਅਦਾਲਤ ਵੱਲੋਂ ਇਸ ਮਾਮਲੇ ਵਿਚ ਬੈਂਸ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਵੀ ਜਾਰੀ ਕੀਤੇ ਗਏ। ਕੁਝ ਸਮਾਂ ਪਹਿਲਾਂ ਪੁਲਿਸ ਵੱਲੋਂ ਇਨ੍ਹਾਂ ਸਾਰਿਆਂ ਖ਼ਿਲਾਫ਼ ਅਦਾਲਤ ’ਚ ਚਲਾਨ ਵੀ ਪੇਸ਼ ਕੀਤਾ ਗਿਆ ਸੀ। ਅਦਾਲਤ ਵਿਚ ਜਦੋਂ ਬੈਂਸ ਅਤੇ ਉਸਦੇ ਸਾਥੀ ਪੇਸ਼ ਨਹੀਂ ਹੋਏ, ਤਾਂ ਅਦਾਲਤ ਵੱਲੋਂ ਪਹਿਲਾਂ ਜ਼ਮਾਨਤੀ ਅਤੇ ਫਿਰ ਗ਼ੈਰ ਜ਼ਮਾਨਤੀ ਵਾਰੰਟ ਜਾਰੀ ਕਰਦਿਆਂ ਇਕ ਦਸੰਬਰ ਤੱਕ ਪੁਲਿਸ ਕਮਿਸ਼ਨਰ ਨੂੰ ਇਨ੍ਹਾਂ ਨੂੰ ਗਿ੍ਰਫ਼ਤਾਰ ਕਰਨ ਦੇ ਹੁਕਮ ਦਿੱਤੇ, ਪਰ ਅਦਾਲਤ ਵਿਚ ਸਰਕਾਰੀ ਪੱਖ ਦੇ ਵਕੀਲ ਨੇ ਦੱਸਿਆ ਕਿ ਵਾਰੰਟਾਂ ਦੀ ਤਾਮੀਲ ਨਹੀਂ ਕੀਤੀ ਜਾ ਸਕੀ ਕਿਉਂਕਿ ਕਥਿਤ ਦੋਸ਼ੀ ਪੁਲਿਸ ਨੂੰ ਘਰ ਨਹੀਂ ਮਿਲੇ।
ਪੀੜਤ ਔਰਤ ਦੇ ਵਕੀਲ ਹਰੀਸ਼ ਰਾਏ ਢਾਂਡਾ ਨੇ ਦੱਸਿਆ ਕਿ ਸਰਕਾਰੀ ਪੱਖ ਵੱਲੋਂ ਅਦਾਲਤ ਵਿਚ ਦੱਸਿਆ ਗਿਆ ਕਿ ਇਸ ਮਾਮਲੇ ਵਿਚ ਸਰਕਾਰ ਵੱਲੋਂ ਇਕ ਹੋਰ ਜਾਂਚ ਟੀਮ ਦਾ ਗਠਨ ਕੀਤਾ ਗਿਆ ਹੈ, ਜਿਸ ਵਿਚ ਡੀ.ਆਈ.ਜੀ. ਰੈਂਕ ਦਾ ਅਧਿਕਾਰੀ ਸ਼ਾਮਲ ਕੀਤਾ ਗਿਆ ਹੈ। ਇਹ ਕਾਰਵਾਈ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਭਰਾ ਬਲਵਿੰਦਰ ਸਿੰਘ ਬੈਂਸ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਗਈ ਹੈ ਕਿਉਂਕਿ ਬੈਂਸ ਵੱਲੋਂ ਲੁਧਿਆਣਾ ਪੁਲਿਸ ਵੱਲੋਂ ਕੀਤੀ ਗਈ ਜਾਂਚ ’ਤੇ ਅਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ ਗਿਆ ਸੀ, ਪਰ ਅਦਾਲਤ ਵੱਲੋਂ ਗੈਰ-ਜ਼ਮਾਨਤੀ ਵਾਰੰਟ ’ਤੇ ਆਪਣੇ ਹੁਕਮਾਂ ਨੂੰ ਜਾਰੀ ਰੱਖਦਿਆਂ ਪੁਲਿਸ ਨੂੰ 10 ਦਸੰਬਰ ਤੱਕ ਬੈਂਸ ਅਤੇ ਉਸਦੇ ਸਾਥੀਆਂ ਨੂੰ ਗਿ੍ਰਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕਰਨ ਦੇ ਹੁਕਮ ਜਾਰੀ ਕੀਤਾ।

Share