ਅਦਾਲਤ ਸੋਮਵਾਰ ਨੂੰ ਦੇਵੇਗੀ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਜ਼ਮਾਨਤ ਪਟੀਸ਼ਨ ਦਾ ਫੈਸਲਾ

933
Share

ਚੰਡੀਗੜ੍ਹ, 9 ਮਈ (ਪੰਜਾਬ ਮੇਲ)- 29 ਸਾਲ ਪੁਰਾਣੇ ਮਾਮਲੇ ‘ਚ ਨਾਮਜਦ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੇ ਅਗਾਊਂ ਜ਼ਮਾਨਤ ਦੀ ਪਟੀਸ਼ਨ ਦਾਇਰ ਕੀਤੀ ਸੀ। ਜਿਸ ਤੇ ਅੱਜ ਮੁਹਾਲੀ ਅਦਾਲਤ ‘ਚ ਸੁਣਵਾਈ ਹੋਈ। ਦੋਨਾਂ ਧਿਰਾਂ ਦੇ ਵਕੀਲਾਂ ਨੇ ਆਪਣੇ ਆਪਣੇ ਤੱਥ ਪੇਸ਼ ਕੀਤੇ।ਅਦਾਲਤ ਨੇ ਦੋਨਾਂ ਧਿਰਾਂ ਦੀ ਬਹਿਸ ਸੁਣ ਕੇ  ਫੈਸਲਾ ਸੋਮਵਾਰ ਲਈ ਸੁਰੱਖਿਅਤ ਰੱਖ ਲਿਆ ਹੈ।

ਡੀਜੀਪੀ ਵਲੋਂ ਪੇਸ਼ ਹੋਏ ਵਕੀਲ ਏਪੀਐਸ ਦਿਓਲ, ਨੇ ਬਚਾਅ ਪੱਖ ਰੱਖਦੇ ਹੋਏ ਕਿਹਾ, ਸੀਬੀਆਈ ਨੇ 2008 ‘ਚ ਵੀ ਸਾਬਕਾ ਡੀਜੀਪੀ ਖਿਲਾਫ ਐਫਆਈਆਰ ਦਰਜ ਕੀਤੀ ਸੀ।2011 ‘ਚ ਸੁਪਰੀਮ ਕੋਰਟ ਨੇ ਜਿਸ ਨੂੰ ਖਾਰਜ ਕਰ ਦਿੱਤਾ। ਫਿਰ ਹੁਣ 9 ਸਾਲ ਬਾਅਦ ਮੁੜ ਐਫਆਈਆਰ ਕਿਉਂ ਦਰਜ ਕੀਤੀ ਗਈ। ਸੈਣੀ ਖਿਲਾਫ 29 ਸਾਲ ਪੁਰਾਣੇ 1991 ਦੇ ਬਲਵੰਤ ਸਿੰਘ ਮੁਲਤਾਨੀ ਅਗਵਾ ਕੇਸ ਦੇ ਸਬੰਧ ਵਿੱਚ ਮੁਹਾਲੀ ਦੇ ਮਟੌਰ ਥਾਣੇ ‘ਚ ਐਫਆਈਆਰ ਦਰਜ ਹੋਈ ਸੀ।ਦਰਅਸਲ, ਇਹ ਮਾਮਲਾ 1991 ਦਾ ਹੈ ਜਦੋਂ ਸੈਣੀ ਚੰਡੀਗੜ੍ਹ ‘ਚ ਸੀਨੀਅਰ ਪੁਲਿਸ ਕਪਤਾਨ ਵਜੋਂ ਤਾਇਨਾਤ ਸੀ। ਮੁਲਤਾਨੀ ਨੂੰ ਚੰਡੀਗੜ੍ਹ ਵਿੱਚ ਸੁਮੇਧ ਸੈਣੀ ‘ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਦੋ ਪੁਲਿਸ ਅਧਿਕਾਰੀਆਂ ਨੇ ਘਰੋਂ ਚੁੱਕਿਆ ਸੀ। ਹਮਲੇ ਵਿੱਚ ਸੈਣੀ ਦੀ ਸੁਰੱਖਿਆ ‘ਚ ਤਾਇਨਾਤ ਚਾਰ ਪੁਲਿਸ ਮੁਲਾਜ਼ਮ ਮਾਰੇ ਗਏ ਸਨ।


Share