ਅਨਿਰੁਧ ਤਿਵਾੜੀ ਪੰਜਾਬ ਦੇ ਨਵੇਂ ਮੁੱਖ ਸਕੱਤਰ ਨਿਯੁਕਤ

254
Share

ਚੰਡੀਗੜ੍ਹ, 23 ਸਤੰਬਰ (ਪੰਜਾਬ ਮੇਲ)-ਪੰਜਾਬ ਸਰਕਾਰ ਨੇ 1990 ਬੈਚ ਦੇ ਆਈ. ਏ. ਐੱਸ. ਅਧਿਕਾਰੀ ਅਨਿਰੁਧ ਤਿਵਾੜੀ ਨੂੰ ਸੂਬੇ ਦਾ ਨਵਾਂ ਮੁੱਖ ਸਕੱਤਰ ਨਿਯੁਕਤ ਕਰ ਦਿੱਤਾ ਹੈ। ਉਹ ਸ਼੍ਰੀਮਤੀ ਵਿਨੀ ਮਹਾਜਨ ਦੀ ਥਾਂ ਲੈਣਗੇ। ਪੰਜਾਬ ’ਚ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਲਾਹ ਕੇ ਚਰਨਜੀਤ ਸਿੰਘ ਚੁੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਸਰਕਾਰ ਦੀ ਸਭ ਤੋਂ ਵੱਡੀ ਨਿਯੁਕਤੀ ਹੈ। ਸ਼੍ਰੀ ਤਿਵਾੜੀ ਇਸ ਸਮੇਂ ਵਧੀਕ ਮੁੱਖ ਸਕੱਤਰ ਖੇਤੀਬਾੜੀ ਸਨ। ਉਹ ਸੂਬੇ ਦੇ ਵਿੱਤ ਵਿਭਾਗ ਦੇ ਪ੍ਰਮੁੱਖ ਸਕੱਤਰ ਵੀ ਰਹਿ ਚੁੱਕੇ ਹਨ।

Share