#PUNJAB

ਅਨੁਰਾਗ ਵਰਮਾ ਨੇ ਪੰਜਾਬ ਦੇ ਮੁੱਖ ਸਕੱਤਰ ਦਾ ਅਹੁਦਾ ਸੰਭਾਲਿਆ

ਚੰਡੀਗੜ੍ਹ, 2 ਜੁਲਾਈ  (ਪੰਜਾਬ ਮੇਲ)- ਸੀਨੀਅਰ ਆਈਏਐੱਸ ਅਧਿਕਾਰੀ ਅਨੁਰਾਗ ਵਰਮਾ ਨੇ ਅੱਜ ਪੰਜਾਬ ਦੇ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲ ਲਿਆ ਹੈ। ਸ੍ਰੀ ਵਰਮਾ 1993 ਬੈਚ ਦੇ ਆਈਏਐੱਸ ਅਧਿਕਾਰੀ ਹਨ। ੳਹ 1989 ਬੈਚ ਦੇ ਵਿਜੈ ਕੁਮਾਰ ਜੰਜੂਆ ਦੀ ਥਾਂ ਲੈਣਗੇ, ਜੋ 30 ਜੂਨ ਨੂੰ ਸੇਵਾਮੁਕਤ ਹੋ ਗਏ। ਸ੍ਰੀ ਵਰਮਾ ਦੇ ਚਾਰਜ ਸੰਭਾਲਣ ਵੇਲੇ ਸ੍ਰੀ ਜੰਜੂਆ ਅਤੇ ਹੋਰ ਆਈਏਐੱਸ ਪੰਜਾਬ ਸਿਵਲ ਸਕੱਤਰੇਤ ਵਿੱਚ ਮੌਜੂਦ ਸਨ। ਪੰਜਾਬ ਦੇ ਪਟਿਆਲਾ ਨਾਲ ਸਬੰਧਤ ਆਈਏਐੱਸ ਅਧਿਕਾਰੀ ਇਸ ਤੋਂ ਪਹਿਲਾਂ ਬਠਿੰਡਾ, ਲੁਧਿਆਣਾ ਅਤੇ ਜਲੰਧਰ ਦੇ ਡਿਪਟੀ ਕਮਿਸ਼ਨਰ ਰਹਿ ਚੁੱਕੇ ਹਨ।

Leave a comment