ਅਫਗਾਨਿਸਤਾਨ ‘ਚ ਗੁਰਦੁਆਰੇ ‘ਤੇ ਹੋਇਆ ਅੱਤਵਾਦੀ ਹਮਲਾ, ਘੱਟੋ-ਘੱਟ 4 ਲੋਕਾਂ ਦੀ ਮੌਤ

723
Share

ਕਾਬੁਲ, 25 ਮਾਰਚ (ਪੰਜਾਬ ਮੇਲ)- ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ‘ਚ ਸਿੱਖਾਂ ਦੇ ਧਾਰਮਿਕ ਸਥਾਨ ‘ਤੇ ਅੱਤਵਾਦੀ ਹਮਲਾ ਹੋਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਇਹ ਹਮਲਾ ਸ਼ੋਰ ਬਾਜ਼ਾਰ ਸਥਿਤ ਗੁਰਦੁਆਰਾ ਸਾਹਿਬ ਵਿਚ ਹੋਇਆ। ਮੌਕੇ ‘ਤੇ ਸਪੈਸ਼ਲ ਫੋਰਸ ਦੇ ਜਵਾਨ ਪੁੱਜ ਗਏ ਅਤੇ ਅੱਤਵਾਦੀਆਂ ਨਾਲ ਮੁਕਾਬਲਾ ਜਾਰੀ ਹੈ। ਇਸ ਹਮਲੇ ‘ਚ 4 ਲੋਕਾਂ ਦੀ ਮੌਤ ਹੋਣ ਦੀ ਸੂਚਨਾ ਹੈ।
ਸੰਸਦ ਮੈਂਬਰ ਨਰਿੰਦਰ ਸਿੰਘ ਖਾਲਸਾ ਨੇ ਕਿਹਾ ਕਿ ਉਨ੍ਹਾਂ ਨੂੰ ਗੁਰਦੁਆਰੇ ਤੋਂ ਇਕ ਸਿੱਖ ਸ਼ਰਧਾਲੂ ਦਾ ਫੋਨ ਆਇਆ, ਜਿਸ ਨੇ ਉਨ੍ਹਾਂ ਨੂੰ ਹਮਲੇ ਬਾਰੇ ਜਾਣਕਾਰੀ ਦਿੱਤੀ ਅਤੇ ਉਹ ਮਦਦ ਲਈ ਰਵਾਨਾ ਹੋ ਗਏ। ਉਨ੍ਹਾਂ ਕਿਹਾ ਕਿ ਹਮਲੇ ਸਮੇਂ ਗੁਰਦੁਆਰੇ ਅੰਦਰ ਲਗਭਗ 150 ਲੋਕ ਮੌਜੂਦ ਸਨ। ਉਨ੍ਹਾਂ ਕਿਹਾ ਕਿ ਘੱਟੋ-ਘੱਟ ਚਾਰ ਲੋਕ ਮਾਰੇ ਗਏ ਹਨ।


Share