ਅਫਗਾਨਿਸਤਾਨ ‘ਚ ਵਾਪਰਿਆ ਭਿਆਨਕ ਹਵਾਈ ਹਾਦਸਾ: ਘੱਟੋ-ਘੱਟ 15 ਲੋਕਾਂ ਦੀ ਮੌਤ

553
Share

ਕਾਬੁਲ, 14 ਅਕਤੂਬਰ (ਪੰਜਾਬ ਮੇਲ)- ਅਫਗਾਨਿਸਤਾਨ ਵਿਚ ਭਿਆਨਕ ਹਵਾਈ ਹਾਦਸਾ ਵਾਪਰਿਆ। ਦੱਖਣੀ ਹੇਲਮੰਦ ਦੇ ਨਵਾ ਜ਼ਿਲ੍ਹੇ ਵਿਚ ਅਫਗਾਨ ਹਵਾਈ ਫੌਜ ਦੇ ਦੋ ਹੈਲੀਕਾਪਟਰਾਂ ਦੀ ਟੱਕਰ ਹੋ ਗਈ। ਇਸ ਹਾਦਸੇ ਵਿਚ ਘੱਟੋ-ਘੱਟ 15 ਲੋਕਾਂ ਦੀ ਮੌਤ ਹੋ ਗਈ।
ਸੂਤਰਾਂ ਨੇ ਦੱਸਿਆ ਹੈ ਕਿ ਹੈਲੀਕਾਪਟਰਾਂ ਵੱਲੋਂ ਕਮਾਂਡੋ ਨੂੰ ਇਕ ਜਗ੍ਹਾ ‘ਤੇ ਉਤਾਰਿਆ ਜਾ ਰਿਹਾ ਸੀ ਅਤੇ ਉੱਥੋਂ ਜ਼ਖਮੀ ਸੁਰੱਖਿਆ ਬਲਾਂ ਨੁੰ ਲਿਜਾਇਆ ਜਾ ਰਿਹਾ ਸੀ। ਇਸ ਦੌਰਾਨ ਦੋਵੇਂ ਹੈਲੀਕਾਪਟਰਾਂ ਦੀ ਟੱਕਰ ਹੋ ਗਈ। ਦੱਸਿਆ ਗਿਆ ਹੈ ਕਿ ਇਸ ਘਟਨਾ ਵਿਚ 8 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਭਾਵੇਂ ਕਿ ਹੁਣ ਤੱਕ ਅਫਗਾਨਿਸਤਾਨ ਦੇ ਰੱਖਿਆ ਮੰਤਰਾਲੇ ਵੱਲੋਂ ਇਸ ਹਾਦਸੇ ‘ਤੇ ਕੋਈ ਟਿੱਪਣੀ ਨਹੀਂ ਕੀਤੀ ਗਈ ਹੈ। ਉੱਥੇ ਸੂਬਾਈ ਗਵਰਨਰ ਦੇ ਬੁਲਾਰੇ ਓਮਰ ਜਵਾਕ ਨੇ ਨਵਾ ਜ਼ਿਲ੍ਹੇ ਵਿਚ ਹਾਦਸੇ ਦੀ ਪੁਸ਼ਟੀ ਕੀਤੀ ਹੈ ਪਰ ਇਸ ‘ਤੇ ਜ਼ਿਆਦਾ ਜਾਣਕਾਰੀ ਸਾਂਝੀ ਨਹੀਂ ਕੀਤੀ।


Share