#INDIA

ਅਫ਼ਗ਼ਾਨਿਸਤਾਨ ‘ਚ ਆਇਆ ਜ਼ੋਰਦਾਰ Earthquake

ਉੱਤਰੀ ਭਾਰਤ ‘ਚ ਵੀ ਮਹਿਸੂਸ ਕੀਤੇ ਗਏ ਝਟਕੇ
ਨਵੀਂ ਦਿੱਲੀ, 11 ਜਨਵਰੀ (ਪੰਜਾਬ ਮੇਲ)- ਅੱਜ ਅਫ਼ਗ਼ਾਨਿਸਤਾਨ ‘ਚ ਜ਼ੋਰਦਾਰ ਭੂਚਾਲ ਆਇਆ ਤੇ ਰਿਕਟਰ ਪੈਮਾਨੇ ‘ਤੇ ਇਸ ਦੀ ਸ਼ਿੱਦਤ 6.1 ਨਾਪੀ ਗਈ। ਭੂਚਾਲ ਦੇ ਝਟਕੇ ਉੱਤਰੀ ਭਾਰਤ ‘ਚ ਵੀ ਮਹਿਸੂਸ ਕੀਤੇ ਗਏ। ਭਾਰਤੀ ਸਮੇਂ ਅਨੁਸਾਰ ਬਾਅਦ ਦੁਪਹਿਰ 2.50 ਵਜੇ ਆਏ ਭੂਚਾਲ ਦਾ ਕੇਂਦਰ ਕਾਬੁਲ ਤੋਂ 241 ਕਿਲੋਮੀਟਰ ਉੱਤਰ-ਪੂਰਬ ਵੱਲ ਸੀ। ਭੂਚਾਲ ਕਾਰਨ ਲੋਕਾਂ ਵਿਚ ਦਹਿਸ਼ਤ ਫੈਲ ਗਈ। ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ ਵਿਚ ਬਹੁਤ ਸਾਰੇ ਲੋਕਾਂ ਨੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਹਨ।