ਅਬੋਹਰ ‘ਚ ਕਿਸਾਨਾਂ ਵੱਲੋਂ ਭਾਜਪਾ ਵਿਧਾਇਕ ਅਰੁਣ ਨਾਰੰਗ ਦੇ ਘਰ ਦੇ ਬਾਹਰ ਧਰਨਾ

1007

ਬੱਲੂਆਣਾ (ਅਬੋਹਰ), 29 ਸਤੰਬਰ (ਪੰਜਾਬ ਮੇਲ)- ਪੰਜਾਬ ਯੰਗ ਫਾਰਮਰ ਐਸੋਸੀਏਸ਼ਨ ਦੇ ਬੈਨਰ ਹੇਠ ਕਾਲੇ ਝੰਡਿਆਂ ਨਾਲ ਕਿਸਾਨਾਂ ਵੱਲੋਂ ਭਾਜਪਾ ਵਿਧਾਇਕ ਅਰੁਣ ਨਾਰੰਗ ਦੇ ਘਰ ਦੇ ਬਾਹਰ ਧਰਨਾ ਸ਼ੁਰੂ ਕੀਤਾ ਗਿਆ ਹੈ। ਖੇਤੀ ਕਾਨੂੰਨਾਂ ਖ਼ਿਲਾਫ਼ ਇਹ ਧਰਨਾ ਕਿਸਾਨ ਜੱਥੇਬੰਦੀਆਂ ਅਤੇ ਵਪਾਰੀਆਂ ਵੱਲੋਂ ਸਾਂਝੇ ਤੌਰ ‘ਤੇ ਲਗਾਇਆ ਗਿਆ ਹੈ।