#PUNJAB

ਅਮਨ ਅਰੋੜਾ ਦੀ ਸਜ਼ਾ ਅਗਲੇ ਹੁਕਮਾਂ ਤੱਕ ਮੁਅੱਤਲ

ਸੰਗਰੂਰ,  20 ਜਨਵਰੀ (ਪੰਜਾਬ ਮੇਲ)- ਕੈਬਨਿਟ ਮੰਤਰੀ ਤੇ ਹਲਕਾ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੂੰ ਸੁਨਾਮ ਦੀ ਅਦਾਲਤ ਵੱਲੋਂ ਘਰੇਲੂ ਝਗੜੇ ਦੇ ਇੱਕ ਮਾਮਲੇ ’ਚ ਸੁਣਾਈ ਗਈ ਦੋ ਸਾਲ ਦੀ ਸਜ਼ਾ ਅਗਲੇ ਹੁਕਮਾਂ ਤੱਕ ਮੁਅੱਤਲ ਕਰ ਦਿੱਤੀ ਗਈ ਹੈ। ਵਿਧਾਇਕ ਅਰੋੜਾ ਨੇ ਸੁਨਾਮ ਅਦਾਲਤ ਦੇ ਫ਼ੈਸਲੇ ਖ਼ਿਲਾਫ਼ ਇਥੇ ਜ਼ਿਲ੍ਹਾ ਤੇ ਸੈਸ਼ਨ ਅਦਾਲਤ ਵਿੱਚ ਅਪੀਲ ਦਾਇਰ ਕੀਤੀ ਸੀ ਜਿਸ ਦੀ ਸੁਣਵਾਈ ਅੱਜ ਜਸਟਿਸ ਆਰਐਸ ਰਾਏ ਨੇ ਕੀਤੀ। ਹੁਣ ਕੇਸ ਦੀ ਅਗਲੀ ਸੁਣਵਾਈ 24 ਜਨਵਰੀ ਨੂੰ ਹੋਵੇਗੀ। ਅਮਨ ਅਰੋੜਾ ਦੇ ਐਡਵੋਕੇਟ ਯੋਗੇਸ਼ ਗੁਪਤਾ ਦੱਸਿਆ ਕਿ ਜ਼ਿਲ੍ਹਾ ਤੇ ਸੈਸ਼ਨ ਅਦਾਲਤ ਦੇ ਹੁਕਮ ਖ਼ਿਲਾਫ਼ ਰਾਜਿੰਦਰ ਦੀਪਾ ਧਿਰ ਪੰਜਾਬ ਤੇ ਹਰਿਆਣਾ ਹਾਈ ਕੋਰਟ ਚਲੀ ਗਈ ਸੀ ਜਿਸ ਨੂੰ ਹਾਈ ਕੋਰਟ ਨੇ ਮਨਸੂਖ ਕਰ ਦਿੱਤਾ ਹੈ।