ਜਲੰਧਰ, 30 ਨਵੰਬਰ (ਪੰਜਾਬ ਮੇਲ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਗੁਰੂ ਨਾਨਕ ਦੇਵ ਜੀ ਦੇ 551 ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਏ। ਉਨ੍ਹਾਂ ਦੇ ਨਾਲ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਮਹਾਰਾਣੀ ਪ੍ਰਨੀਤ ਕੌਰ,ਨਾਮਧਾਰੀ ਸੰਪਰਦਾਇ ਦੇ ਮੁਖੀ ਸੰਤ ਉਦੈ ਸਿੰਘ ਤੇ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ।