ਅਮਰੀਕਾ ਘਟਾਏਗਾ ਅਫ਼ਗਾਨਿਸਤਾਨ ‘ਚ ਫ਼ੌਜੀਆਂ ਦੀ ਗਿਣਤੀ 

634
Share

ਵਾਸ਼ਿੰਗਟਨ, 11 ਅਗਸਤ (ਪੰਜਾਬ ਮੇਲ)- ਅਮਰੀਕਾ ਅਫ਼ਗਾਨਿਸਤਾਨ ‘ਚ ਆਪਣੇ ਫ਼ੌਜੀਆਂ ਦੀ ਗਿਣਤੀ ਘਟਾਉਣ ਦੀ ਤਿਆਰੀ ਕਰ ਰਿਹਾ ਹੈ। ਇਸੇ ਤਹਿਤ ਇਸ ਸਾਲ ਨਵੰਬਰ ਤੱਕ ਉਹ ਅਫ਼ਗਾਨਿਸਤਾਨ ਵਿੱਚ ਆਪਣੇ ਫ਼ੌਜੀਆਂ ਦੀ ਗਿਣਤੀ 5 ਹਜ਼ਾਰ ਤੋਂ ਘਟਾ ਦੇਵੇਗਾ। ਅਮਰੀਕੀ ਰੱਖਿਆ ਮੰਤਰੀ ਮਾਰਕ ਐਸਪਰ ਨੇ ਕਿਹਾ ਕਿ ਉਨ•ਾਂ ਨੇ ਅਫ਼ਗਾਨਿਸਤਾਨ ਵਿੱਚ ਆਪਣੇ ਫ਼ੌਜੀਆਂ ਦੀ ਗਿਣਤੀ ‘ਚ ਕਟੌਤੀ ਕਰਨ ਦੀ ਯੋਜਨਾ ਬਣਾਈ ਹੈ। ਨਵੰਬਰ ਦੇ ਅਖੀਰ ਤੱਕ ਅਫ਼ਗਾਨਿਸਤਾਨ ਵਿੱਚ ਅਮਰੀਕੀ ਫ਼ੌਜੀਆਂ ਦੀ ਗਿਣਤੀ 5 ਹਜ਼ਾਰ ਤੋਂ ਘੱਟ ਕਰਨ ਦੀ ਤਿਆਰੀ ਚੱਲ ਰਹੀ ਹੈ। ਐਸਪਰ ਦਾ ਬਿਆਨ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਇਸੇ ਹਫ਼ਤੇ ਦੇ ਸ਼ੁਰੂ ਵਿੱਚ ਆਏ ਬਿਆਨ ਬਾਅਦ ਆਇਆ ਹੈ, ਜਿਸ ਵਿੱਚ ਉਨ•ਾਂ ਨੇ ਅਫ਼ਗਾਨਿਸਤਾਨ ‘ਚ ਅਮਰੀਕੀ ਫ਼ੌਜੀਆਂ ਦੀ ਗਿਣਤੀ ਘਟਾਉਣ ਬਾਰੇ ਕਿਹਾ ਸੀ।  ਮੌਜੂਦਾ ਸਮੇਂ ਅਫ਼ਗਾਨਿਸਤਾਨ ਵਿੱਚ ਲਗਭਗ 8600 ਅਮਰੀਕੀ ਫ਼ੌਜੀ ਤੈਨਾਤ ਹਨ।

ਟਰੰਪ ਨੇ ਕਿਹਾ ਸੀ ਕਿ ਫਰਵਰੀ, 2020 ਵਿੱਚ ਅਮਰੀਕਾ ਅਤੇ ਤਾਲਿਬਾਨ ਵਿਚਕਾਰ ਲਗਭਗ 18 ਮਹੀਨਿਆਂ ਦੀ ਗੱਲਬਾਤ ਮਗਰੋਂ ਇੱਕ ਸ਼ਾਂਤੀ ਸਮਝੌਤੇ ‘ਤੇ ਦਸਤਖ਼ਤ ਕੀਤੇ ਗਏ ਸਨ। ਸਮਝੌਤੇ ਦਾ ਮੁੱਖ ਕੇਂਦਰ ਅਫ਼ਗਾਨਿਸਤਾਨ ‘ਚੋਂ ਅਮਰੀਕੀ ਫ਼ੌਜੀਆਂ ਦੀ ਵਾਪਸੀ ਅਤੇ ਇੰਟ੍ਰਾ-ਅਫ਼ਗਾਨ ਸ਼ਾਂਤੀ ਗੱਲਬਾਤ ਦੀ ਸ਼ੁਰੂਆਤ ਕਰਨਾ ਸੀ। ਕਤਰ ਦੇ ਦੋਹਾ ਵਿੱਚ ਅਮਰੀਕਾ ਅਤੇ ਤਾਲਿਬਾਨ ਵਿਚਕਾਰ ਸ਼ਾਂਤੀ ਸਮਝੌਤੇ ‘ਤੇ ਸਹਿਮਤੀ ਬਣੀ ਸੀ।


Share