ਅਮਰੀਕਾ ’ਚ ਕਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ’ਤੇ ਉੱਠੇ ਸਵਾਲ

75
Share

-ਜ਼ਿਆਦਾ ਹੋ ਸਕਦੀ ਹੈ ਮਰਨ ਵਾਲਿਆਂ ਦੀ ਗਿਣਤੀ
ਵਾਸ਼ਿੰਗਟਨ, 11 ਮਈ (ਪੰਜਾਬ ਮੇਲ)- ਅਮਰੀਕਾ ’ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ’ਤੇ ਸਵਾਲ ਉੱਠਣ ਲੱਗੇ ਹਨ। ਵ੍ਹਾਈਟ ਹਾਊਸ ਦੇ ਮੁੱਖ ਮੈਡੀਕਲ ਸਲਾਹਕਾਰ ਡਾ. ਐਂਥਨੀ ਫਾਉਚੀ ਨੇ ਮੰਨਿਆ ਹੈ ਕਿ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਜ਼ਿਆਦਾ ਹੋ ਸਕਦੀ ਹੈ। ਵਾਸ਼ਿੰਗਟਨ ਯੂਨੀਵਰਸਿਟੀ ਨੇ ਇਕ ਮਾਡਲ ਦੇ ਆਧਾਰ ’ਤੇ ਦਾਅਵਾ ਕੀਤਾ ਕਿ ਅਮਰੀਕਾ ’ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਅਸਲ ਗਿਣਤੀ ਨੌਂ ਲੱਖ ਤੋਂ ਜ਼ਿਆਦਾ ਹੈ। ਇਸ ਦੇਸ਼ ’ਚ ਹੁਣ ਤੱਕ ਪੰਜ ਲੱਖ 95 ਹਜ਼ਾਰ ਤੋਂ ਜ਼ਿਆਦਾ ਮੌਤਾਂ ਹੋਣ ਦੀ ਪੁਸ਼ਟੀ ਕੀਤੀ ਗਈ ਹੈ।

Share