ਅਮਰੀਕਾ ‘ਚ ਕੋਰੋਨਾਵਾਇਰਸ ਕਾਰਨ 100 ਲੋਕਾਂ ਦੀ ਮੌਤ

536
Share

ਵਾਸ਼ਿੰਗਟਨ, 18 ਮਾਰਚ (ਪੰਜਾਬ ਮੇਲ)- ਅਮਰੀਕਾ ‘ਚ ਕੋਰੋਨਾਵਾਇਰਸ ਦੇ ਮਾਮਲੇ ਲਗਾਤਾਰ ਵਧਦੇ ਹੀ ਜਾ ਰਹੇ ਹਨ। ਜਾਨਸ ਹਾਪਕਿਨਸ ਯੂਨੀਵਰਸਿਟੀ ਦੀ ਰਿਪੋਰਟ ਮੁਤਾਬਕ ਅਮਰੀਕਾ ‘ਚ ਕੋਰੋਨਾਵਾਇਰਸ ਮਹਾਮਾਰੀ ਨਾਲ 100 ਲੋਕਾਂ ਦੀ ਮੌਤ ਹੋ ਗਈ ਹੈ ਤੇ 5000 ਤੋਂ ਵੱਥ ਲੋਕ ਇਸ ਨਾਲ ਵਾਇਰਸ ਨਾਲ ਪ੍ਰਭਾਵਿਤ ਦੱਸੇ ਜਾ ਰਹੇ ਹਨ ਤੇ 12 ਲੋਕਾਂ ਨੂੰ ਠੀਕ ਹੋਣ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੋਰੋਨਾਵਾਇਰਸ ਮਹਾਮਾਰੀ ਦੇ ਕਹਿਰ ਕਾਰਨ ਦੇਸ਼ ‘ਚ ਐਮਰਜੰਸੀ ਐਲਾਨ ਕਰ ਦਿੱਤੀ ਹੈ। ਵਿਸ਼ਵ ਸਿਹਤ ਸੰਗਠਨ ਇਸ ਨੂੰ ਮਹਾਮਾਰੀ ਐਲਾਨ ਕਰ ਚੁੱਕਾ ਹੈ। ਦੁਨੀਆਂ ਭਰ ‘ਚ ਕੋਰੋਨਾਵਾਇਰਸ ਦੇ ਮਾਮਲੇ 1,83,000 ਤੋਂ ਵੱਧ ਚੁੱਕੇ ਹਨ। ਇਨ੍ਹਾਂ ‘ਚ 160 ਦੇਸ਼ਾਂ ‘ਚ 5,839 ਮਰਨ ਵਾਲਿਆਂ ਦੀ ਗਿਣਤੀ ਵੀ ਸ਼ਾਮਲ ਹੈ। ਦੁਨੀਆਂ ਭਰ ‘ਚ ਅਧਿਕਾਰਤ ਤੌਰ ‘ਤੇ ਇਕੱਠੇ ਕੀਤੇ ਗਏ ਇਹ ਅੰਕੜੇ ਐਤਵਾਰ ਸਵੇਰ ਤੱਕ ਦੇ ਹਨ।


Share