ਅਮਰੀਕਾ ’ਚ ਕੋਰੋਨਾ ਵੈਕਸੀਨ ਨੂੰ ਜਲਦ ਹੀ ਮਿਲ ਸਕਦਾ ਹੈ ਪੂਰੀ ਤਰ੍ਹਾਂ ਵਰਤੋਂ ਦਾ ਅਧਿਕਾਰ : ਡਾ. ਐਂਥਨੀ

420
Share

ਫਰਿਜ਼ਨੋ, 10 ਅਗਸਤ (ਮਾਛੀਕੇ/ਧਾਲੀਆਂ/ਪੰਜਾਬ ਮੇਲ)- ਅਮਰੀਕੀ ਸਰਕਾਰ ਦੇ ਵਾਇਰਲ ਡਿਸੀਜ਼ ਦੇ ਮਾਹਰ ਡਾਕਟਰ ਐਂਥਨੀ ਫੌਸੀ ਨੇ ਐਤਵਾਰ ਨੂੰ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ (ਐੱਫ.ਡੀ.ਏ.) ਇਸ ਮਹੀਨੇ ਦੇ ਅੰਤ ਤੱਕ ਕੋਰੋਨਾ ਵਾਇਰਸ ਵੈਕਸੀਨ ਨੂੰ ਪੂਰੀ ਪ੍ਰਵਾਨਗੀ ਦੇ ਦੇਵੇਗੀ। ਮੌਜੂਦਾ ਸਮੇਂ ਵਿਚ ਅਮਰੀਕਾ ’ਚ ਕੋਰੋਨਾਵਾਇਰਸ ਤੋਂ ਸੁਰੱਖਿਆ ਪ੍ਰਦਾਨ ਕਰਨ ਲਈ ਐੱਫ.ਡੀ.ਏ. ਨੇ ਫਾਈਜ਼ਰ, ਮੋਡਰਨਾ ਅਤੇ ਜੌਹਨਸਨ ਐਂਡ ਜੌਹਨਸਨ ਕੰਪਨੀ ਦੇ ਟੀਕਿਆਂ ਲਈ ਸਿਰਫ ਐਮਰਜੈਂਸੀ ਵਰਤੋਂ ਦੀ ਹੀ ਮਨਜ਼ੂਰੀ ਦਿੱਤੀ ਹੈ, ਪਰ ਏਜੰਸੀ ਵੱਲੋਂ ਜਲਦੀ ਹੀ ਫਾਈਜ਼ਰ ਨੂੰ ਪੂਰੀ ਤਰ੍ਹਾਂ ਵਰਤੋਂ ਲਈ ਮਨਜ਼ੂਰੀ ਦਿੱਤੇ ਜਾਣ ਦੀ ਉਮੀਦ ਹੈ। ਡਾਕਟਰ ਐਂਥਨੀ ਜੋ ਕਿ ਰਾਸ਼ਟਰਪਤੀ ਜੋਅ ਬਾਇਡਨ ਦੇ ਮੁੱਖ ਡਾਕਟਰੀ ਸਲਾਹਕਾਰ ਹਨ, ਨੇ ਕਿਹਾ ਕਿ ਵਾਇਰਸ ਦੇ ਫੈਲਣ ਨੂੰ ਰੋਕਣ ’ਚ ਸਹਾਇਤਾ ਲਈ ਵੈਕਸੀਨ ਦੇ ਪੂਰੇ ਅਧਿਕਾਰ ਦੀ ਬਹੁਤ ਜ਼ਰੂਰਤ ਹੈ। ਅਮਰੀਕਾ ਵਿਚ ਵਾਇਰਸ ਦੇ ਡੈਲਟਾ ਵੈਰੀਐਂਟ ਦੀ ਲਾਗ ਦੇ ਵਾਧੇ ਦੀਆਂ ਚਿੰਤਾਵਾਂ ਵਿਚ ਅਮਰੀਕੀ ਸਰਕਾਰ ਵੱਲੋਂ ਲੋਕਾਂ ਨੂੰ ਵੈਕਸੀਨ ਲਗਵਾਉਣ ਲਈ ਉਤਸ਼ਾਹਿਤ ਕਰਨ ਦੇ ਉਦੇਸ਼ ਲਈ ਯੋਜਨਾਵਾਂ ਵੀ ਬਣਾਈਆਂ ਜਾ ਰਹੀਆਂ ਹਨ। ਇਸਦੇ ਇਲਾਵਾ ਬਾਇਡਨ ਪ੍ਰਸ਼ਾਸਨ ਦੁਆਰਾ ਕੇਂਦਰੀ ਕਰਮਚਾਰੀਆਂ ਨੂੰ ਟੀਕਾਕਰਨ ਦਾ ਸਬੂਤ ਮੁਹੱਈਆ ਕਰਵਾਉਣ ਜਾਂ ਨਿਯਮਤ ਟੈਸਟਿੰਗ ਆਦਿ ਦੇ ਆਦੇਸ਼ਾਂ ਨੂੰ ਮਨਜੂਰੀ ਦਿੱਤੀ ਹੈ।

Share