ਅਮਰੀਕਾ ‘ਚ ਕੋਵਿਡ-19 ਮਹਾਮਾਰੀ ਨਾਲ 24 ਘੰਟੇ ‘ਚ 1561 ਲੋਕਾਂ ਦੀ ਮੌਤ

832
Share

ਵਾਸ਼ਿੰਗਟਨ, 21 ਮਈ (ਪੰਜਾਬ ਮੇਲ)- ਗਲੋਬਲ ਪੱਧਰ ‘ਤੇ ਫੈਲੀ ਕੋਵਿਡ-19 ਮਹਾਮਾਰੀ ਦਾ ਹਾਲੇ ਤੱਕ ਕੋਈ ਇਲਾਜ ਨਹੀਂ ਮਿਲ ਪਾਇਆ ਹੈ।ਦੁਨੀਆ ਭਰ ਵਿਚ ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 3 ਲੱਖ 29 ਹਜ਼ਾਰ ਦੇ ਪਾਰ ਹੋ ਗਈ ਹੈ। ਜਦਕਿ ਇਨਫੈਕਟਿਡਾਂ ਦੀ ਅੰਕੜਾ 50 ਲੱਖ ਦੇ ਪਾਰ ਜਾ ਚੁੱਕਾ ਹੈ।ਚੰਗੀ ਗੱਲ ਇਹ ਵੀ ਹੈ ਕਿ 20 ਲੱਖ 22 ਹਜ਼ਾਰ ਤੋਂ ਵਧੇਰੇ ਲੋਕ ਠੀਕ ਵੀ ਹੋਏ ਹਨ। ਉੱਧਰ ਦੁਨੀਆ ਦੇ ਸਭ ਤੋਂ ਤਾਕਤਵਰ ਦੇਸ਼ ਅਮਰੀਕਾ ਵਿਚ ਮ੍ਰਿਤਕਾਂ ਦੀ ਗਿਣਤੀ 95 ਹਜ਼ਾਰ ਦੇ ਕਰੀਬ ਪਹੁੰਚ ਚੁੱਕੀ ਹੈ।
ਅਮਰੀਕਾ ਵਿਚ ਕੋਰੋਨਾਵਾਇਰਸ ਦਾ ਕਹਿਰ ਘਟਿਆ ਹੈ ਪਰ ਕੰਟਰੋਲ ਵਿਚ ਨਹੀਂ ਆ ਰਿਹਾ। ਇੱਥੇ 24 ਘੰਟਿਆਂ ਦੌਰਾਨ 1561 ਲੋਕਾਂ ਦੀ ਮੌਤ ਹੋਈ ਹੈ। ਵਰਲਡ ਓ ਮੀਟਰ ਦੇ ਅੰਕੜਿਆਂ ਦੇ ਮੁਤਾਬਕ ਅਮਰੀਕਾ ਵਿਚ ਮ੍ਰਿਤਕਾਂ ਦੀ ਗਿਣਤੀ 94,994 ਹੋ ਗਈ ਹੈ ਜਦਕਿ 1,591,991 ਲੋਕ ਪੀੜਤ ਹਨ। ਕੋਰੋਨਾ ਪੀੜਤਾਂ ਅਤੇ ਮਰੀਜ਼ਾਂ ਦੀ ਮੌਤ ਦੇ ਮਾਮਲੇ ਵਿਚ ਅਮਰੀਕਾ ਸੂਚੀ ਵਿਚ ਹਾਲੇ ਵੀ ਸਿਖਰ ‘ਤੇ ਹੈ। ਉਸ ਨੇ ਸਪੇਨ ਅਤੇ ਇਟਲੀ ਨੂੰ ਵੀ ਪਿੱਛੇ ਛੱਡ ਦਿੱਤਾ ਹੈ।
ਵਿਸ਼ਵ ਸਿਹਤ ਸੰਗਠਨ ਨੇ ਕਿਹਾ ਹੈ ਕਿ ਪੂਰੀ ਦੁਨੀਆ ਵਿਚ ਕੋਰੋਨਾ ਦੇ ਇਕ ਦਿਨ ਵਿਚ ਸਭ ਤੋਂ ਵੱਧ ਮਾਮਲੇ ਬੀਤੇ ਮੰਗਲਵਾਰ ਨੂੰ ਦਰਜ ਕੀਤੇ ਗਏ। ਇੱਥੇ ਦੱਸ ਦਈਏ ਕਿ ਮੰਗਲਵਾਰ ਨੂੰ 24 ਘੰਟੇ ਵਿਚ ਦੁਨੀਆ ਭਰ ਵਿਚ ਕੁੱਲ 106,000 ਮਾਮਲੇ ਸਾਹਮਣੇ ਆਏ ਸਨ। ਸੰਗਠਨ ਮੁਤਾਬਕ ਇਹ ਗਿਣਤੀ ਚੀਨ ਵਿਚ ਕੋਰੋਨਾਵਾਇਰਸ ਫੈਲਣ ਦੇ ਬਾਅਦ ਤੋਂ ਹੁਣ ਤੱਕ ਇਕ ਦਿਨ ਵਿਚ ਸਾਹਮਣੇ ਆਏ ਮਾਮਲਿਆਂ ਦੀ ਸਭ ਤੋਂ ਵੱਧ ਗਿਣਤੀ ਹੈ।ਕੋਰੋਨਾ ਕਾਰਨ ਨਾ ਸਿਰਫ ਲੋਕਾਂ ਦੀ ਮੌਤ ਹੋ ਰਹੀ ਹੈ ਸਗੋਂ ਆਮ ਅਤੇ ਹੇਠਲੇ ਵਰਗ ਦੇ ਲੋਕ ਭੁੱਖ ਦੀ ਸਮੱਸਿਆ ਦਾ ਸਾਹਮਣਾ ਕਰਨ ਲਈ ਮਜਬੂਰ ਹੋ ਗਏ ਹਨ।


Share