ਅਮਰੀਕਾ ’ਚ ਜਹਾਜ਼ ’ਚ ਸਵਾਰ ਵਿਅਕਤੀ ਐਮਰਜੈਂਸੀ ਦਰਵਾਜ਼ਾ ਖੋਲ੍ਹ ਕੇ ਜਹਾਜ਼ ਦੇ ਖੰਭਾਂ ’ਤੇ ਚੜ੍ਹਿਆ

456
Share

ਮਿਆਮੀ, 30 ਸਤੰਬਰ (ਪੰਜਾਬ ਮੇਲ)- ਅਮਰੀਕਾ ’ਚ ਇਕ ਹੈਰਾਨ ਕਰਨ ਦੇਣ ਵਾਲੀ ਘਟਨਾ ਵਿਚ ਇਕ ਜਹਾਜ਼ ਵਿਚ ਸਵਾਰ ਵਿਅਕਤੀ ਜਹਾਜ਼ ਦੇ ਮਿਆਮੀ ਕੌਮਾਂਤਰੀ ਹਵਾਈ ਅੱਡੇ ਉੱਤੇ ਉਤਰਨ ਤੋਂ ਬਾਅਦ ਉਸ ਦਾ ਐਮਰਜੈਂਸੀ ਦਰਵਾਜ਼ਾ ਖੋਲ੍ਹ ਕੇ ਉਸ ਦੇ ਖੰਭਾਂ ’ਤੇ ਚੜ੍ਹ ਗਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਮਰੀਕਨ ਏਅਰਲਾਈਨਜ਼ ਨੇ ਇਕ ਬਿਆਨ ’ਚ ਕਿਹਾ ਕਿ ਸੁਰੱਖਿਆ ਬਲਾਂ ਨੇ ਤੁਰੰਤ ਉਸ ਵਿਅਕਤੀ ਨੂੰ ਹਿਰਾਸਤ ਵਿਚ ਲੈ ਲਿਆ।

Share