#AMERICA

ਅਮਰੀਕਾ ‘ਚ ਟਿੱਕਟੌਕ ‘ਤੇ ਨਹੀਂ ਹੋਵੇਗੀ ਪਾਬੰਦੀ

-ਟਰੰਪ ਚੀਨ ਨਾਲ ਕਰਨਗੇ ਸਮਝੌਤਾ
ਵਾਸ਼ਿੰਗਟਨ, 17 ਸਤੰਬਰ (ਪੰਜਾਬ ਮੇਲ)- ਅਮਰੀਕਾ ਵਿਚ ਟਿੱਕਟੌਕ ‘ਤੇ ਪਾਬੰਦੀ ਨਹੀਂ ਹੋਵੇਗੀ। ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੰਕੇਤ ਦਿੱਤਾ ਹੈ ਕਿ ਉਹ ਚੀਨ ਨਾਲ ਸਮਝੌਤਾ ਕਰਨ ਜਾ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਹੈ ਕਿ ਉਹ ਚੀਨ ਦੇ ਰਾਸ਼ਟਰਪਤੀ ਨਾਲ ਫ਼ੋਨ ‘ਤੇ ਗੱਲ ਕਰਨਗੇ ਅਤੇ ਸਮਝੌਤੇ ਨੂੰ ਅੰਤਿਮ ਛੋਹਾਂ ਦੇਣਗੇ। ਚੀਨ ਅਤੇ ਅਮਰੀਕਾ ਵਿਚਕਾਰ ਤਣਾਅ ਹੈ ਅਤੇ ਇਸ ਤੋਂ ਬਾਅਦ ਅਮਰੀਕਾ ਵਿਚ ਟਿੱਕ ਟੌਕ ‘ਤੇ ਪਾਬੰਦੀ ਲਗਾਉਣ ਦੀ ਗੱਲ ਹੋਈ।
ਅਮਰੀਕੀ ਵਿੱਤ ਮੰਤਰੀ ਸਕਾਟ ਬੇਸੈਂਟ ਨੇ ਪੁਸ਼ਟੀ ਕੀਤੀ ਕਿ ਸਮਝੌਤੇ ਦੀ ਰੂਪ-ਰੇਖਾ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਹੈ ਕਿ ਰਾਸ਼ਟਰਪਤੀ ਟਰੰਪ ਇਸ ਸਮਝੌਤੇ ਨੂੰ ਪੂਰਾ ਕਰਨ ਲਈ ਸ਼ੁੱਕਰਵਾਰ ਨੂੰ ਚੀਨੀ ਨੇਤਾ ਸ਼ੀ ਜਿਨਪਿੰਗ ਨਾਲ ਗੱਲ ਕਰਨ ਜਾ ਰਹੇ ਹਨ। ਬੇਸੈਂਟ ਨੇ ਸੋਮਵਾਰ ਨੂੰ ਮੈਡਰਿਡ ਵਿਚ ਕਿਹਾ, ”ਰਾਸ਼ਟਰਪਤੀ ਟਰੰਪ ਨੇ ਇਸ ਵਿਚ ਭੂਮਿਕਾ ਨਿਭਾਈ।” ਦੋਵਾਂ ਦੇਸ਼ਾਂ ਦੇ ਡਿਪਲੋਮੈਟ ਇਸ ਹਫ਼ਤੇ ਸਪੇਨ ਵਿਚ ਵਪਾਰ ਅਤੇ ਸਬੰਧਤ ਮੁੱਦਿਆਂ ‘ਤੇ ਚਰਚਾ ਕਰ ਰਹੇ ਹਨ।”