#AMERICA

ਅਮਰੀਕਾ ‘ਚ ਦੋ ਭਾਰਤੀ ਵਿਦਿਆਰਥੀਆਂ ਦੀ Road Accident ‘ਚ ਮੌਤ

ਹੈਦਰਾਬਾਦ, 22 ਅਪ੍ਰੈਲ (ਪੰਜਾਬ ਮੇਲ)- ਅਮਰੀਕਾ ਵਿਚ ਪੜ੍ਹ ਰਹੇ ਤਿਲੰਗਾਨਾ ਦੇ ਦੋ ਵਿਦਿਆਰਥੀਆਂ ਦੀ ਅਮਰੀਕੀ ਰਾਜ ਐਰੀਜ਼ੋਨਾ ਵਿਚ ਸੜਕ ਹਾਦਸੇ ਵਿਚ ਮੌਤ ਹੋ ਗਈ। 19 ਸਾਲਾਂ ਦੇ ਨਿਵੇਸ਼ ਮੱਕਾ ਅਤੇ ਗੌਤਮ ਕੁਮਾਰ ਪਾਰਸੀ ਦੀ ਕਾਰ ਇੱਕ ਹੋਰ ਕਾਰ ਨਾਲ ਸਿੱਧੀ ਟਕਰਾਅ ਗਈ। ਨਿਵੇਸ਼ ਕਰੀਮਨਗਰ ਜ਼ਿਲ੍ਹੇ ਦੇ ਹੁਜ਼ੁਰਾਬਾਦ ਕਸਬੇ ਦਾ ਰਹਿਣ ਵਾਲਾ ਸੀ, ਜਦੋਂਕਿ ਗੌਤਮ ਕੁਮਾਰ ਜਨਗਾਂਵ ਜ਼ਿਲ੍ਹੇ ਦੇ ਘਨਪੁਰ ਦਾ ਵਾਸੀ ਸੀ। ਦੋਵੇਂ ਐਰੀਜ਼ੋਨਾ ਸਟੇਟ ਯੂਨੀਵਰਸਿਟੀ ‘ਚ ਕੰਪਿਊਟਰ ਸਾਇੰਸ ਇੰਜਨੀਅਰਿੰਗ ਦੀ ਪੜ੍ਹਾਈ ਕਰ ਰਹੇ ਸਨ। ਦੋਵੇਂ ਯੂਨੀਵਰਸਿਟੀ ਤੋਂ ਆਪਣੇ ਦੋਸਤਾਂ ਨਾਲ ਘਰ ਪਰਤ ਰਹੇ ਸਨ। ਨਿਵੇਸ਼ ਅਤੇ ਗੌਤਮ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੋਵੇਂ ਕਾਰਾਂ ਦੇ ਡਰਾਈਵਰ ਜ਼ਖਮੀ ਹੋ ਗਏ। ਨਿਵੇਸ਼ ਡਾਕਟਰ ਜੋੜੇ ਨਵੀਨ ਅਤੇ ਸਵਾਤੀ ਦਾ ਪੁੱਤਰ ਸੀ। ਦੋਵਾਂ ਵਿਦਿਆਰਥੀਆਂ ਦੇ ਪਰਿਵਾਰ ਵਾਲਿਆਂ ਨੇ ਭਾਰਤ ਸਰਕਾਰ ਤੋਂ ਲਾਸ਼ਾਂ ਨੂੰ ਦੇਸ਼ ਲਈ ਮਦਦ ਦੀ ਅਪੀਲ ਕੀਤੀ ਹੈ।