ਨਿਊਯਾਰਕ, 5 ਮਈ (ਪੰਜਾਬ ਮੇਲ)- ਅਮਰੀਕਾ ਦੇ ਓਰੇਗਨ ਸੂਬੇ ਵਿਚ ਮਾਲ ਦੀ ਪਾਰਕਿੰਗ ਵਿਚ ਦੋ ਵਿਅਕਤੀਆਂ ਨੂੰ ਗੋਲੀ ਮਾਰਨ ਦੇ ਦੋਸ਼ ਵਿਚ ਭਾਰਤੀ ਮੂਲ ਦੇ 21 ਸਾਲਾ ਨੌਜਵਾਨ ਖ਼ਿਲਾਫ਼ ਦੋਹਰੀ ਹੱਤਿਆ ਦੇ ਮਾਮਲੇ ਵਿਚ ਕੇਸ ਦਰਜ ਕਰਨ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੋਰਟਲੈਂਡ ਪੁਲਿਸ ਬਿਊਰੋ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਜੋਬਨਪ੍ਰੀਤ ਸਿੰਘ (21) ਵਜੋਂ ਹੋਈ ਹੈ। ਪੁਲਿਸ ਨੇ ਮਰਨ ਵਾਲੇ ਦੋ ਵਿਅਕਤੀਆਂ ਦੀ ਜਨਤਕ ਤੌਰ ‘ਤੇ ਪਛਾਣ ਨਹੀਂ ਕੀਤੀ ਪਰ ਕਿਹਾ ਜਾ ਰਿਹਾ ਹੈ ਕਿ ਇਹ ਦੋਵੇਂ ਭਰਾ ਸਨ ਤੇ ਪੰਜਾਬੀ ਸਨ।