#PUNJAB

ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਭੇਤਭਰੇ ਹਾਲਾਤ ‘ਚ ਮੌਤ

ਨਕੋਦਰ, 5 ਜੂਨ (ਪੰਜਾਬ ਮੇਲ)- ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਭੇਤਭਰੇ ਹਾਲਾਤ ‘ਚ ਮੌਤ ਹੋ ਜਾਣ ਦਾ ਦੁੱਖਦ ਸਮਾਚਾਰ ਪ੍ਰਾਪਤ ਹੋਇਆ ਹੈ। ਪੰਜਾਬ ਦੇ ਨਕੋਦਰ ਦੇ ਨੇੜਲੇ ਪਿੰਡ ਖੁਰਸ਼ੇਦਪੁਰ (ਪੰਡੋਰੀ) ਨਾਲ ਸੰਬੰਧਤ 23 ਸਾਲਾ ਨੌਜਵਾਨ ਸੁਖਜੀਤ ਸਿੰਘ ਸੰਧੂ ਦੀ ਅਮਰੀਕਾ ‘ਚ ਭੇਤਭਰੇ ਹਾਲਾਤ ‘ਚ ਮੌਤ ਹੋਣ ਕਾਰਨ ਪਰਿਵਾਰ ਅਤੇ ਪਿੰਡ ਵਾਸੀਆਂ ਨੂੰ ਡੂੰਘਾ ਸਦਮਾ ਲੱਗਾ ਹੈ।
ਮ੍ਰਿਤਕ ਦੇ ਚਾਚੇ ਹਰਭਿੰਦਰ ਸਿੰਘ ਨੇ ਦੱਸਿਆ ਕਿ ਸੁਖਜੀਤ ਸਿੰਘ ਸੰਧੂ ਤਕਰੀਬਨ ਪੌਣੇ 2 ਸਾਲ ਪਹਿਲਾਂ ਆਪਣੇ ਚੰਗੇ ਭਵਿੱਖ ਤੇ ਰੋਜ਼ੀ-ਰੋਟੀ ਦੀ ਖਾਤਰ ਅਮਰੀਕਾ ਦੇ ਸ਼ਹਿਰ ਕੈਲੀਫੋਰਨੀਆ ਗਿਆ ਸੀ, ਜਿਸ ਨੂੰ ਕੁਝ ਮਹੀਨੇ ਪਹਿਲਾਂ ਹੀ ਵਰਕ ਪਰਮਿਟ ਮਿਲਿਆ ਸੀ। ਅਮਰੀਕਾ ਤੋਂ ਸਾਨੂੰ ਫੋਨ ਆਇਆ ਕਿ ਸੁਖਜੀਤ ਸਿੰਘ ਦੀ ਮੌਤ ਹੋ ਗਈ ਪਰ ਪਰਿਵਾਰ ਨੂੰ ਮੌਤ ਹੋਣ ਦੇ ਕਾਰਨਾਂ ਦਾ ਕੋਈ ਸਪੱਸ਼ਟ ਪਤਾ ਨਹੀਂ ਲੱਗਾ।

Leave a comment