ਨਿਊਯਾਰਕ/ਟਾਂਡਾ ਉੜਮੁੜ, 13 ਜੁਲਾਈ (ਪੰਜਾਬ ਮੇਲ)- ਅਮਰੀਕਾ ਵਿਚ ਵਾਪਰੇ ਭਿਆਨਕ ਸੜਕ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਵਿਅਕਤੀ ਦੀ ਪਛਾਣ ਕੁਲਵਿੰਦਰ ਸਿੰਘ ਕਿੰਦਰ ਪੁੱਤਰ ਸਰਪੰਚ ਗੁਰਬਖਸ਼ ਸਿੰਘ, ਪਿੰਡ ਤਲਵੰਡੀ ਡੱਡੀਆਂ (ਪੱਤੀ ਮੀਰਾਂਪੁਰ) ਦੇ ਰੂਪ ਵਿਚ ਹੋਈ ਹੈ। ਉਹ ਕਾਫ਼ੀ ਲੰਬੇ ਸਮੇਂ ਤੋਂ ਅਮਰੀਕਾ ਦੇ ਨਿਊਯਾਰਕ ਵਿਚ ਰਹਿ ਰਿਹਾ ਸੀ।
ਇਹ ਹਾਦਸਾ 12 ਜੁਲਾਈ ਨੂੰ ਉਸ ਸਮੇਂ ਵਾਪਰਿਆ, ਜਦੋਂ ਉਹ ਅਮਰੀਕਾ ਦੇ ਸਮੇਂ ਅਨੁਸਾਰ ਸਵੇਰੇ 11:30 ਵਜੇ ਆਪਣੇ ਸਟੋਰ ਤੋਂ ਵਾਪਸ ਆ ਰਿਹਾ ਸੀ। ਇਸ ਦੌਰਾਨ ਉਸ ਦੀ ਕਾਰ ਵਿਚ ਪਿੱਛੋਂ ਆ ਰਹੇ ਟਰੱਕ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਕਾਰ ਅੱਗੇ ਜਾ ਰਹੇ ਟਰੱਕ ਵਿਚ ਜਾ ਵੱਜੀ। ਹਾਦਸਾ ਇੰਨਾ ਭਿਆਨਕ ਸੀ ਕਿ ਕੁਲਵਿੰਦਰ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਮ੍ਰਿਤਕ ਨੌਜਵਾਨ ਦੇ ਮਾਪੇ ਪਿਤਾ ਗੁਰਬਖਸ਼ ਸਿੰਘ ਤੇ ਮਾਤਾ ਚਰਨ ਕੌਰ ਅਮਰੀਕਾ ਪਰਿਵਾਰ ਨੂੰ ਮਿਲਣ ਵਾਸਤੇ ਆਏ ਹੋਏ ਸਨ। ਬਦਕਿਸਮਤੀ ਨਾਲ ਇਸ ਭਿਆਨਕ ਸੜਕ ਹਾਦਸੇ ਨੇ ਉਨ੍ਹਾਂ ਦੀ ਦੁਨੀਆਂ ਉਜਾੜ ਦਿੱਤੀ ਹੈ। ਕਿੰਦਰ ਦੀ ਬੇਵਕਤੀ ਹੋਈ ਮੌਤ ਕਾਰਨ ਉਸ ਦੇ ਦੋ ਬੱਚਿਆਂ ਦੇ ਸਿਰੋਂ ਪਿਓ ਦਾ ਸਾਇਆ ਉੱਠ ਗਿਆ ਹੈ। ਕੁਲਵਿੰਦਰ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਇਲਾਕੇ ‘ਚ ਸੋਗ ਦੀ ਲਹਿਰ ਦੌੜ ਗਈ ਹੈ।
ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ
