#AMERICA

ਅਮਰੀਕਾ ’ਚ ਲਾਪਤਾ ਬੱਚੇ ਦੀ ਮੌਤ ਦਾ ਖ਼ਦਸ਼ਾ, ਮਾਪੇ ਭੱਜੇ ਭਾਰਤ

ਹਿਊਸਟਨ (ਅਮਰੀਕਾ), 8 ਅਪ੍ਰੈਲ (ਪੰਜਾਬ ਮੇਲ)- ਅਮਰੀਕਾ ਦੇ ਟੈਕਸਾਸ ਵਿੱਚ ਕਈ ਮਹੀਨਿਆਂ ਤੋਂ ਲਾਪਤਾ ਛੇ ਸਾਲਾ ਬੱਚੇ ਦੀ ਮੌਤ ਹੋਣ ਦਾ ਖਦਸ਼ਾ ਹੈ। ਉਸ ਦੇ ਮਾਤਾ-ਪਿਤਾ ਭਾਰਤ ਭੱਜ ਗਏ ਹਨ ਅਤੇ ਉਨ੍ਹਾਂ ਵਿਰੁੱਧ ਬੱਚੇ ਨੂੰ ਬੇਸਹਾਰਾ ਛੱਡਣ ਅਤੇ ਉਸ ਦੀ ਜਾਨ ਨੂੰ ਖ਼ਤਰੇ ਵਿਚ ਪਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਨੋਏਲ ਰੋਡਰਿਗਜ਼-ਅਲਵਾਰੇਜ਼ ਪਿਛਲੇ ਨਵੰਬਰ ਤੋਂ ਲਾਪਤਾ ਹੈ। ਉਹ ਸਰੀਰਕ ਤੌਰ ‘ਤੇ ਅਪਾਹਜ ਸੀ। ਗੁੰਮ ਹੋਏ ਬੱਚੇ ਦੀ ਭਾਲ ਨੂੰ ਕਤਲ ਦੀ ਜਾਂਚ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ ਅਤੇ ਬੱਚੇ ਦੀ ਲਾਸ਼ ਨੂੰ ਬਰਾਮਦ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਨੋਏਲ ਦੀ ਮਾਂ ਸਿੰਡੀ ਰੌਡਰਿਗਜ਼ ਸਿੰਘ ਅਤੇ ਅਰਸ਼ਦੀਪ ਸਿੰਘ ਦੇ ਖਿਲਾਫ ਆਪਣੇ ਬੱਚੇ ਨੂੰ ਛੱਡਣ ਅਤੇ ਉਸ ਦੀ ਜਾਨ ਨੂੰ ਖ਼ਤਰੇ ਵਿੱਚ ਪਾਉਣ ਦੇ ਦੋਸ਼ ਵਿੱਚ ਗ੍ਰਿਫਤਾਰੀ ਵਾਰੰਟ ਜਾਰੀ ਕੀਤੇ ਗਏ ਹਨ। ਅਮਰੀਕਾ ਨੇ ਭਾਰਤ ਨੂੰ ਅਪੀਲ ਕੀਤੀ ਹੈ ਕਿ ਦੋਵਾਂ ਨੂੰ ਉਸ ਦੇ ਸਪੁਰਦ ਕੀਤਾ ਜਾਵੇ।

Leave a comment