ਅਮਰੀਕਾ ‘ਚ ਵੀਆਰ ਹੈੱਡਸੈੱਟ ਖਰੀਦ ਦੇ ਦੇਣ ਤੋਂ ਇਨਕਾਰ ਕਰਨ ‘ਤੇ 10 ਸਾਲਾ ਬੱਚੇ ਵੱਲੋਂ ਮਾਂ ਦੀ ਗੋਲੀ ਮਾਰ ਕੇ ਹੱਤਿਆ

42

ਮਿਲਵਾਕੀ, 2 ਦਸੰਬਰ (ਪੰਜਾਬ ਮੇਲ)- ਅਮਰੀਕਾ ਦੇ ਮਿਲਵਾਕੀ ਵਿਚ 10 ਸਾਲਾ ਲੜਕੇ ਨੇ ਆਪਣੀ ਮਾਂ ਦੀ ਗੋਲੀ ਮਾਰ ਕੇ ਹੱਤਿਆ ਇਸ ਕਰਕੇ ਕਰ ਦਿੱਤੀ ਕਿਉਂਕਿ ਉਸ ਨੇ ਉਸ ਨੂੰ ਵਰਚੂਅਲ ਰਿਐਲਿਟੀ (ਵੀ.ਆਰ.) ਹੈੱਡਸੈੱਟ ਖਰੀਦ ਕੇ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਬੱਚੇ ਨੇ ਪਹਿਲਾਂ ਪੁਲਿਸ ਨੂੰ ਦੱਸਿਆ ਕਿ 21 ਨਵੰਬਰ ਨੂੰ ਗੋਲੀ ਅਚਾਨਕ ਲੱਗੀ ਸੀ ਪਰ ਬਾਅਦ ਵਿਚ ਦੱਸਿਆ ਕਿ ਉਸ ਨੇ ਜਾਣਬੁੱਝ ਕੇ ਆਪਣੀ ਮਾਂ ‘ਤੇ ਗੋਲੀ ਚਲਾਈ ਸੀ। ਬੱਚੇ ‘ਤੇ ਪਿਛਲੇ ਹਫ਼ਤੇ ਬਾਲਗ ਵਜੋਂ ਪਹਿਲੀ-ਡਿਗਰੀ ਜਾਣਬੁੱਝ ਕੇ ਹੱਤਿਆ ਦਾ ਦੋਸ਼ ਲਗਾਇਆ ਗਿਆ ਸੀ।