#PUNJAB

ਅਮਰੀਕਾ ‘ਚ ਸੜਕ ਹਾਦਸੇ ‘ਚ ਦੌਰਾਨ ਮਾਰੇ ਗਏ ਨੌਜਵਾਨ ਦਾ ਪੰਜਾਬ ‘ਚ ਸਸਕਾਰ

ਚੋਗਾਵਾਂ, 6 ਜੂਨ (ਪੰਜਾਬ ਮੇਲ)- ਅਮਰੀਕਾ ‘ਚ 9 ਮਈ ਨੂੰ ਵਾਪਰੇ ਇਕ ਸੜਕ ਹਾਦਸੇ ਦੌਰਾਨ ਮਾਰੇ ਗਏ ਨੌਜਵਾਨ ਰਸਾਲ ਸਿੰਘ ਪੁੱਤਰ ਬਚਿੱਤਰ ਸਿੰਘ ਵਾਸੀ ਪਿੰਡ ਚੋਗਾਵਾਂ ਦੀ ਮ੍ਰਿਤਕ ਦੇਹ ਪਿੰਡ ਪੁੱਜਣ ‘ਤੇ ਪੂਰੇ ਕਸਬੇ ਦਾ ਮਾਹੌਲ ਗਮਗੀਨ ਹੋ ਗਿਆ। ਪੁੱਤਰ ਦੀ ਮ੍ਰਿਤਕ ਦੇਹ ਨੂੰ ਦੇਖ ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ ਸੀ। ਮ੍ਰਿਤਕ ਦੇ ਚਾਚਾ ਸਾਬਕਾ ਸਰਪੰਚ ਜਤਿੰਦਰ ਸਿੰਘ ਕਾਲਾ ਅਤੇ ਪ੍ਰਧਾਨ ਗੁਰਭੇਜ ਸਿੰਘ ਚਵਿੰਡਾ ਕਲਾਂ ਨੇ ਦੱਸਿਆ ਕਿ ਰਸਾਲ ਸਿੰਘ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ ਅਤੇ ਉਹ ਚੰਗੇ ਭਵਿੱਖ ਆਸ ਲੈ ਕੇ ਲਗਭਗ ਇਕ ਮਹੀਨਾ ਪਹਿਲਾਂ ਹੀ ਅਮਰੀਕਾ ਪੁੱਜਾ ਸੀ। ਅਮਰੀਕਾ ‘ਚ 9 ਮਈ ਵਾਪਰੇ ਇਕ ਸੜਕ ਹਾਦਸੇ ਵਿਚ ਉਸ ਦੀ ਮੌਤ ਹੋ ਗਈ। ਬੀਤੇ ਦਿਨੀਂ ਰਸਾਲ ਦੀ ਮ੍ਰਿਤਕ ਦੇਹ ਪਿੰਡ ਚੋਗਾਵਾਂ ਵਿਖੇ ਪੁੱਜੀ, ਜਿੱਥੇ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ।

Leave a comment