ਦਸੂਹਾ, 9 ਮਾਰਚ (ਪੰਜਾਬ ਮੇਲ)- ਪਿੰਡ ਟੇਰਕਿਆਣਾ ਦੇ ਦੋ ਨੌਜਵਾਨਾਂ ਦੀ ਅਮਰੀਕਾ ‘ਚ ਸੜਕ ਹਾਦਸੇ ‘ਚ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਸਿਮਰਨਜੀਤ ਸਿੰਘ ਸਿੰਘ (22) ਪੁੱਤਰ ਰਵਿੰਦਰ ਸਿੰਘ ਤੇ ਸੁਖਜਿੰਦਰ ਸਿੰਘ ਉਰਫ ਸੌਰਭ (23) ਪੁੱਤਰ ਅਨੂਪ ਸਿੰਘ ਵਾਸੀ ਪਿੰਡ ਟੇਰਕਿਆਣਾ, ਦਸੂਹਾ ਵਜੋਂ ਹੋਈ ਹੈ। ਪੀੜਤ ਪਰਿਵਾਰਾਂ ਦੇ ਨੇੜਲੇ ਐਡਵੋਕੇਟ ਰਘੁਬੀਰ ਸਿੰਘ ਤੇ ਧਰਮਿੰਦਰ ਸਿੰਘ ਸਾਬੀ ਨੇ ਦੱਸਿਆ ਕਿ ਇਹ ਦੋਵੇਂ ਨੌਜਵਾਨ ਆਪਣੇ ਮਾਪਿਆਂ ਦੇ ਇਕਲੌਤੇ ਪੁੱਤਰ ਸਨ, ਜੋ ਕਿ ਕਰੀਬ ਦੋ ਸਾਲ ਪਹਿਲਾਂ ਅਮਰੀਕਾ ਗਏ ਸਨ। ਦੋਹਾਂ ਦੀਆਂ ਮ੍ਰਿਤਕ ਦੇਹਾਂ ਭਾਰਤ ਲਿਆਉਣ ਲਈ ਅਮਰੀਕਾ ਵਿਚਲੇ ਜਾਣਕਾਰਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ।
ਅਮਰੀਕਾ ‘ਚ ਸੜਕ ਹਾਦਸੇ ਦੌਰਾਨ ਦੋ ਪੰਜਾਬੀ ਨੌਜਵਾਨ ਹਲਾਕ
