#AMERICA

ਅਮਰੀਕਾ ‘ਚ ਸੜਕ ਹਾਦਸੇ ਦੌਰਾਨ ਭਾਰਤੀ-ਅਮਰੀਕੀ ਦੀ ਮੌਤ

ਵਾਸ਼ਿੰਗਟਨ, 16 ਅਕਤੂਬਰ (ਪੰਜਾਬ ਮੇਲ)- ਅਮਰੀਕਾ ਦੇ ਇੰਡੀਆਨਾਪੋਲਿਸ ‘ਚ ਵਾਪਰੇ ਇਕ ਸੜਕ ਹਾਦਸੇ ਦੌਰਾਨ 42 ਸਾਲਾ ਭਾਰਤੀ-ਅਮਰੀਕੀ ਵਿਅਕਤੀ ਦੀ ਮੌਤ ਹੋ ਗਈ। ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਹਾਦਸਾ 12 ਅਕਤੂਬਰ ਨੂੰ ਇੰਡੀਆਨਾਪੋਲਿਸ ਨੇੜੇ ਗ੍ਰੀਨਵੁੱਡ ਵਿਚ ਵਾਪਰਿਆ ਸੀ, ਜਿਸ ਵਿਚ ਗੰਭੀਰ ਜ਼ਖ਼ਮੀ ਸੁਖਵਿੰਦਰ ਸਿੰਘ ਦੀ 13 ਅਕਤੂਬਰ ਨੂੰ ਹਸਪਤਾਲ ਵਿਚ ਮੌਤ ਹੋ ਗਈ ਸੀ। ਪੰਜਾਬ ਦੇ ਹੁਸ਼ਿਆਰਪੁਰ ਦੇ ਰਹਿਣ ਵਾਲੇ ਸੁਖਵਿੰਦਰ ਸਿੰਘ 15 ਸਾਲ ਦੀ ਉਮਰ ਵਿਚ 1996 ਵਿਚ ਅਮਰੀਕਾ ਆਏ ਸਨ।
ਪੁਲਿਸ ਅਨੁਸਾਰ ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਜਿਸ ਕਾਰ ਨੂੰ ਸੁਖਵਿੰਦਰ ਸਿੰਘ ਚਲਾ ਰਿਹਾ ਸੀ, ਉਹ ਉਲਟ ਲੇਨ ਵਿਚ ਚਲੀ ਗਈ ਅਤੇ ਸਾਹਮਣੇ ਤੋਂ ਆ ਰਹੀ ਇੱਕ ਹੋਰ ਕਾਰ ਨਾਲ ਟਕਰਾ ਗਈ। ਸੁਖਵਿੰਦਰ ਸਿੰਘ ਆਪਣੇ ਪਿੱਛੇ ਪਤਨੀ, 15 ਸਾਲ ਦਾ ਬੇਟਾ ਅਤੇ 10 ਸਾਲ ਦੀ ਬੇਟੀ ਛੱਡ ਗਏ ਹਨ। ਉਨ੍ਹਾਂ ਦੱਸਿਆ ਕਿ ਹਾਦਸੇ ਸਮੇਂ ਇਕ ਹੋਰ ਵਾਹਨ ‘ਚ ਸਵਾਰ 52 ਸਾਲਾ ਪੁਰਸ਼ ਅਤੇ 52 ਸਾਲਾ ਔਰਤ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ।

Leave a comment