#AMERICA

ਅਮਰੀਕਾ ‘ਚ ਸੜਕ ਹਾਦਸੇ ਦੌਰਾਨ 3 ਭਾਰਤੀ ਔਰਤਾਂ ਦੀ ਮੌਤ

ਨਿਊਯਾਰਕ, 27 ਅਪ੍ਰੈਲ (ਪੰਜਾਬ ਮੇਲ)- ਅਮਰੀਕਾ ਵਿਚ ਭਿਆਨਕ ਕਾਰ ਹਾਦਸੇ ‘ਚ ਗੁਜਰਾਤ ਦੀਆਂ ਤਿੰਨ ਔਰਤਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਰੇਖਾਬੇਨ ਪਟੇਲ, ਸੰਗੀਤਾਬੇਨ ਪਟੇਲ ਅਤੇ ਮਨੀਸ਼ਾਬੇਨ ਪਟੇਲ ਵਜੋਂ ਹੋਈ ਹੈ। ਇਹ ਸਾਰੀਆਂ ਗੁਜਰਾਤ ਦੇ ਆਨੰਦ ਜ਼ਿਲ੍ਹੇ ਦੀਆਂ ਵਸਨੀਕ ਸਨ। ਮੀਡੀਆ ਰਿਪੋਰਟਾਂ ਵਿਚ ਕਿਹਾ ਗਿਆ ਹੈ ਕਿ ਅਮਰੀਕਾ ਦੇ ਦੱਖਣੀ ਕੈਰੋਲੀਨਾ ਰਾਜ ਵਿਚ ਉਨ੍ਹਾਂ ਦੀ ਤੇਜ਼ ਰਫ਼ਤਾਰ ਕਾਰ ਹਵਾ ਵਿਚ ਘੱਟੋ-ਘੱਟ 20 ਫੁੱਟ ਉੱਚੀ ਉਛਲਣ ਬਾਅਦ ਦਰੱਖਤ ਨਾਲ ਟਕਰਾਅ ਗਈ।