ਅਮਰੀਕਾ ਤੋਂ ਪਰਤੇ ਓ.ਸੀ.ਆਈ. ਕਾਰਡ ਧਾਰਕਾਂ ਨਾਲ ਮੁੰਬਈ ਹਵਾਏ ਅੱਡੇ ‘ਤੇ ਹੋਈ ਬਦਸਲੂਕੀ!

716
Share

ਮੁੰਬਈ, 10 ਜੂਨ (ਪੰਜਾਬ ਮੇਲ)- ਓਵਰਸੀਜ਼ ਸਿਟੀਜ਼ਨ ਆਫ ਇੰਡੀਆ (ਓ.ਸੀ.ਆਈ.) ਕਾਰਡ ਧਾਰਕ 5 ਭਾਰਤੀ-ਅਮਰੀਕੀਆਂ ਦੇ ਰਿਸ਼ਤੇਦਾਰਾਂ ਨੇ ਦੋਸ਼ ਲਗਾਇਆ ਹੈ ਕਿ ਅਮਰੀਕਾ ਤੋਂ ਮੁੰਬਈ ਹਵਾਈ ਅੱਡੇ ਪਹੁੰਚਣ ‘ਤੇ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਉਨ੍ਹਾਂ ਨਾਲ ਬਦਸਲੂਕੀ ਕੀਤੀ। ਓ.ਸੀ.ਆਈ. ਕਾਰਡ ਧਾਰਕਾਂ ਦੇ ਨੇੜਲੇ ਰਿਸ਼ਤੇਦਾਰਾਂ ਦੇ ਨਾਮ ਨਾ ਉਜਾਗਰ ਕਰਨ ਦੀ ਸ਼ਰਤ ‘ਤੇ ਦੋਸ਼ ਲਗਾਇਆ ਕਿ ਨਿਊਯਾਰਕ ਤੋਂ ਮੁੰਬਈ ਹਵਾਈ ਅੱਡੇ ‘ਤੇ ਆਉਣ ਤੋਂ ਬਾਅਦ 7 ਘੰਟੇ ਤੱਕ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਉਨ੍ਹਾਂ ਨਾਲ ਬਦਸਲੂਕੀ ਕੀਤੀ।
ਵੰਦੇ ਭਾਰਤ ਮੁਹਿੰਮ ਤਹਿਤ 5 ਜੋੜੇ ਮੁੰਬਈ ਹਵਾਈ ਅੱਡੇ ਪਹੁੰਚੇ ਸਨ। ਕੋਵਿਡ-19 ਮਹਾਮਾਰੀ ਨੂੰ ਦੇਖਦੇ ਹੋਏ ਪਾਬੰਦੀਆਂ ਦੇ ਚੱਲਦੇ ਓ.ਸੀ.ਆਈ. ਧਾਰਕ ਧਾਰਕਾਂ ‘ਚ ਕੁਝ ਸ਼੍ਰੇਣੀਆਂ ਦੇ ਲੋਕਾਂ ਨੂੰ ਭਾਰਤ ਦੀ ਯਾਤਰਾ ਦੀ ਇਜਾਜ਼ਤ ਦਿੱਤੀ ਗਈ ਹੈ। ਭਾਰਤੀ ਮੂਲ ਦੇ ਲੋਕਾਂ ਨੂੰ ਓ.ਸੀ.ਆਈ. ਕਾਰਡ ਜਾਰੀ ਕੀਤਾ ਜਾਂਦਾ ਹੈ ਅਤੇ ਜ਼ਿਆਦਾਤਰ ਮਾਮਲਿਆਂ ‘ਚ ਉਨ੍ਹਾਂ ਨੂੰ ਵੀਜ਼ਾ ਮੁਕਤ ਯਾਤਰਾ ਕਰਨ ਦੀ ਇਜਾਜ਼ਤ ਹੁੰਦੀ ਹੈ।


Share