ਕਿਹਾ: ਇੱਕ ਨਵਾਂ ਅਧਿਆਏ ਸ਼ੁਰੂ ਕਰਨ ਜਾ ਰਹੀ ਹੈ ਕਮਲਾ ਹੈਰਿਸ
ਵਾਸ਼ਿੰਗਟਨ, 21 ਅਗਸਤ (ਰਾਜ ਗੋਗਨਾ/ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਚੋਣਾਂ ਦਾ ਰੋਮਾਂਚ ਜਾਰੀ ਹੈ। ਇਸ ਪਿਛੋਕੜ ਵਿਚ ਹੈ ਕਿ ਅਮਰੀਕਾ ਹੁਣ ਕਮਲਾ ਹੈਰਿਸ ਲਈ ਤਿਆਰ ਹੈ, ਜੋ ਡੈਮੋਕ੍ਰੇਟਿਕ ਪਾਰਟੀ ਦੀ ਤਰਫੋਂ ਰਾਸ਼ਟਰਪਤੀ ਦੇ ਅਹੁਦੇ ਲਈ ਚੋਣ ਲੜ ਰਹੀ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਜ਼ਿੰਦਗੀ ਭਰ ਲੋਕਾਂ ਲਈ ਕੰਮ ਕਰਨ ਵਾਲੇ ਵਿਅਕਤੀ ਨੂੰ ਹੀ ਚੁਣਿਆ ਗਿਆ ਹੈ। ਉਹ ਅਮਰੀਕਾ ਦੀ ਭਵਿੱਖੀ ਰਾਸ਼ਟਰਪਤੀ ਹੋਵੇਗੀ। ਓਬਾਮਾ ਨੇ ਇਸ ਮੌਕੇ ਟਿੱਪਣੀ ਕੀਤੀ ਕਿ ਜੋਅ ਬਾਇਡਨ ਦੇਸ਼ ਦੇ ਇਤਿਹਾਸ ਵਿਚ ਇੱਕ ਮਹਾਨ ਰਾਸ਼ਟਰਪਤੀ ਦੇ ਰੂਪ ਵਿਚ ਦੇਖੇ ਜਾਂਦੇ ਹਨ। ਇਸ ਦੌਰਾਨ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੇ ਸ਼ਿਕਾਗੋ ਵਿਚ ਡੈਮੋਕ੍ਰੇਟਿਕ ਪਾਰਟੀ ਦੇ ਨੈਸ਼ਨਲ ਕਨਵੈਨਸ਼ਨ ਦੇ ਹਿੱਸੇ ਵਜੋਂ ਬੋਲਿਆ ਅਤੇ ਬਰਾਕ ਓਬਾਮਾ ਨੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਆਲੋਚਨਾ ਕੀਤੀ ਅਤੇ ਕਿਹਾ ਕਿ ਅਮਰੀਕੀਆਂ ਨੂੰ ਆਪਣੇ ਭਵਿੱਖ ਲਈ ਵੋਟ ਦੇਣਾ ਚਾਹੀਦਾ ਹੈ। ਰਿਪਬਲਿਕਨ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਡੋਨਾਲਡ ਟਰੰਪ ਕਮਲਾ ਹੈਰਿਸ ਤੋਂ ਹਾਰਨ ਤੋਂ ਡਰਦੇ ਹਨ। ਨਾਲ ਹੀ ਉਨ੍ਹਾਂ ਦੀ ਪਤਨੀ ਮਿਸ਼ੇਲ ਓਬਾਮਾ ਨੇ ਵੀ ਕਮਲਾ ਹੈਰਿਸ ਦੇ ਸਮਰਥਨ ‘ਚ ਭਾਸ਼ਣ ਦਿੱਤਾ ਸੀ।