ਅਮਰੀਕਾ ਦੀ ਸੰਘੀ ਅਪੀਲ ਅਦਾਲਤ ਵੱਲੋਂ ਨਿੱਜੀ ਕੰਪਨੀਆਂ ਦੇ ਕਰਮਚਾਰੀਆਂ ਲਈ ਕਰੋਨਾ ਵੈਕਸੀਨ ਲਾਜ਼ਮੀ

258
Share

ਵਾਸ਼ਿੰਗਟਨ, 19 ਦਸੰਬਰ (ਪੰਜਾਬ ਮੇਲ)- ਅਮਰੀਕਾ ਦੀ ਸੰਘੀ ਅਪੀਲ ਅਦਾਲਤ ਨੇ ਰਾਸ਼ਟਰਪਤੀ ਜੋਅ ਬਾਇਡਨ ਦੇ ਉਸ ਹੁਕਮ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਵਿਚ ਨਿੱਜੀ ਕੰਪਨੀਆਂ ਦੇ ਮਾਲਕਾਂ ਨੂੰ ਆਪਣੇ ਕਰਮਚਾਰੀਆਂ ਨੂੰ ਕੋਵਿਡ-19 ਵਿਰੋਧੀ ਵੈਕਸੀਨ ਦੀ ਖੁਰਾਕ ਦੇਣਾ ਲਾਜ਼ਮੀ ਹੈ। ਇਹ ਹੁਕਮ ਉਨ੍ਹਾਂ ਕੰਪਨੀਆਂ ’ਤੇ ਲਾਗੂ ਹੋਵੇਗਾ ਜਿਨ੍ਹਾਂ ਵਿਚ 100 ਜਾਂ ਇਸ ਤੋਂ ਵੱਧ ਕਰਮਚਾਰੀ ਕੰਮ ਕਰਦੇ ਹਨ। ਹੁਕਮ ਮੁਤਾਬਕ ਜਿਹੜੇ ਕਰਮਚਾਰੀ ਵੈਕਸੀਨ ਦੀ ਪੂਰੀ ਖੁਰਾਕ ਨਹੀਂ ਲੈਣਗੇ, ਉਨ੍ਹਾਂ ਨੂੰ ਮਾਸਕ ਪਹਿਨਣੇ ਪੈਣਗੇ ਅਤੇ ਕਰੋਨਵਾਇਰਸ ਦਾ ਹਫ਼ਤਾਵਾਰੀ ਟੈਸਟ ਕਰਵਾਉਣਾ ਹੋਵੇਗਾ।

Share