ਅਮਰੀਕਾ ਦੇ ਉਦਯੋਗਪਤੀਆਂ ਵੱਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਪੰਜਾਬ ‘ਚ ਨਿਵੇਸ਼ ਕਰਨ ਦਾ ਭਰੋਸਾ

312
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਮੁੱਖ ਸਕੱਤਰ ਵਿਨੀ ਮਹਾਜਨ, ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ, ਡਾ. ਅਜੈ ਬੰਗਾ ਪ੍ਰਧਾਨ ਤੇ ਸੀ.ਈ.ਓ. ਮਾਸਟਰ ਕਾਰਡ, ਵੈਬੀਨਾਰ ਰਾਹੀਂ ਪੰਜਾਬ 'ਚ ਨਿਵੇਸ਼ ਕਰਨ ਬਾਰੇ ਗੱਲਬਾਤ ਕਰਦੇ ਸਮੇਂ।
Share

ਸਿਆਟਲ, 25 ਨਵੰਬਰ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)- ਦੋ ਦਿਨ ਅਮਰੀਕਾ ‘ਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਦੀ ਅਗਵਾਈ ਅਤੇ ਦਿਸ਼ਾ-ਨਿਰਦੇਸ਼ ਅਨੁਸਾਰ ਅਮਰੀਕਾ ਦੇ ਉਦਯੋਗਪਤੀਆਂ ਵੱਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਪੰਜਾਬ ‘ਚ ਨਿਵੇਸ਼ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਮੁੱਖ ਸਕੱਤਰ ਵਿਨੀ ਮਹਾਜਨ, ਅਮਰੀਕਾ ‘ਚ ਭਾਰਤ ਦੇ ਅੰਬੈਸਡਰ ਤਰਨਜੀਤ ਸਿੰਘ ਸੰਧੂ, ਅਮਰੀਕਾ ਦੀਆਂ ਵੱਖ-ਵੱਖ ਅੰਬੈਸੀਆਂ ਦੇ ਕੌਂਸਲੇਟ ਜਨਰਲ, ਮਾਸਟਰ ਕਾਰਡ ਦੇ ਸੀ.ਈ.ਓ. ਤੇ ਪ੍ਰਧਾਨ ਡਾ. ਅਜੈ ਬੰਗਾ ਸਮੇਤ ਅਮਰੀਕਾ ਤੇ ਪੰਜਾਬ ਦੇ ਉਦਯੋਗਪਤੀਆਂ ਅਤੇ ਮਾਣਮੱਤੀਆਂ ਸ਼ਖਸੀਅਤਾਂ ਨੇ ਵੈਬੀਨਾਰ ਨਵੀਂ ਟੈਕਨਾਲੋਜੀ ਰਾਹੀਂ ਗੱਲਬਾਤ ਤੇ ਪੰਜਾਬ ਵਿਚ ਨਿਵੇਸ਼ ਕਰਨ ਲਈ ਵਿਚਾਰ-ਵਟਾਂਦਰਾ ਕੀਤਾ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਚ ਦੀ ਪ੍ਰਧਾਨਗੀ ਭਾਸ਼ਣ ਵਿਚ ਖੇਤੀਬਾੜੀ, ਫੂਡ ਪ੍ਰੋਸੈਸਿੰਗ, ਮੈਡੀਕਲ, ਵਿਦਿਆ, ਆਈ.ਟੀ. ਆਦਿ ਵਿਚ ਪੰਜਾਬ ‘ਚ ਨਿਵੇਸ਼ ਕਰਨ ਦਾ ਖੁੱਲ੍ਹਾ ਸੱਦਾ ਦਿੱਤਾ ਅਤੇ ਪੰਜਾਬ ਸਰਕਾਰ ਵੱਲੋਂ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਅਮਰੀਕਾ ਤੇ ਭਾਰਤ ਦਰਮਿਆਨ ਇਕ ਪੁਲ ਵਜੋਂ ਕੰਮ ਕਰਕੇ ਭੂਮਿਕਾ ਨਿਭਾਈ, ਜਿਸ ਵਾਸਤੇ ਅਮਰੀਕਾ ‘ਚ ਭਾਰਤੀ ਅੰਬੈਸੀਆਂ ਦੇ ਕੌਂਸਲੇਟ ਜਨਰਲ ਨੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਅਮਰੀਕਾ ਤੇ ਪੰਜਾਬ ਸਰਕਾਰ ਦੇ ਦਰਮਿਆਨ ਪੰਜਾਬ ‘ਚ ਨਿਵੇਸ਼ ਕਰਨ ਲਈ ਗੱਲਬਾਤ ਲਾਹੇਵੰਦ ਰਹੀ। ਇਸ ਤੋਂ ਇਲਾਵਾ 25 ਯੂਨੀਵਰਸਿਟੀਆਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕਰਕੇ ਵਿਦਿਆ ਦੇ ਖੇਤਰ ਵਿਚ ਯੋਗਦਾਨ ਪਾਉਣ ਦਾ ਭਰੋਸਾ ਦਿੱਤਾ। ਸਿੱਖ ਸੇਵਾ ਫਾਊਂਡੇਸ਼ਨ ਅਮਰੀਕਾ ਦੇ ਪ੍ਰਧਾਨ ਸੁਖਪਾਲ ਸਿੰਘ ਧਨੋਆ ਨੇ ਅਮਰੀਕਾ ਦੇ ਉਦਯੋਗਪਤੀਆਂ ਤੇ ਪੰਜਾਬ ਸਰਕਾਰ ਦੇ ਉਪਰਾਲੇ ਦਾ ਸਵਾਗਤ ਕੀਤਾ।


Share