#AMERICA

ਅਮਰੀਕਾ ਦੇ ਨਿਊਪੋਰਟ ‘ਚ ਭਾਰਤੀ-ਅਮਰੀਕੀ Motel ਮਾਲਕ ਦੀ ਗੋਲੀ ਮਾਰ ਕੇ ਹੱਤਿਆ

ਵਾਸ਼ਿੰਗਟਨ, 9 ਦਸੰਬਰ (ਪੰਜਾਬ ਮੇਲ)- ਨਿਊਪੋਰਟ ਵਿੱਚ ਭਾਰਤੀ ਮੂਲ ਦੇ ਮੋਟਲ ਮਾਲਕ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੁਲਿਸ ਨੇ ਦੱਸਿਆ ਕਿ ਹਮਲਾਵਰ ਨੇ ਖੁਦ ਨੂੰ ਵੀ ਗੋਲੀ ਮਾਰ ਲਈ, ਜਿਸ ਮਗਰੋਂ ਉਸ ਦੀ ਮੌਤ ਹੋ ਗਈ। ਬੁੱਧਵਾਰ ਨੂੰ ਜਦੋਂ ਪੁਲਿਸ ਘਟਨਾ ਸਥਾਨ ‘ਤੇ ਪਹੁੰਚੀ, ਤਾਂ ਉਸ ਨੂੰ ਮੋਟਲ ਦੇ ਅੰਦਰ ਸਤਿਅਨ ਨਾਇਕ ਨਾਂ ਦਾ ਵਿਅਕਤੀ ਜ਼ਖ਼ਮੀ ਹਾਲਤ ‘ਚ ਮਿਲਿਆ, ਜਿਸ ਦੇ ਸਰੀਰ ‘ਤੇ ਗੋਲੀਆਂ ਦੇ ਨਿਸ਼ਾਨ ਸਨ।