#AMERICA

ਅਮਰੀਕਾ ਦੇ ਸੂਬੇ ਕੈਲੀਫੋਰਨੀਆ ‘ਚ ਭਾਰਤੀ ਜੋੜੇ ਤੇ ਉਨ੍ਹਾਂ ਦੇ ਜੁੜਵਾ ਬੱਚਿਆਂ ਦੀਆਂ ਲਾਸ਼ਾਂ ਮਿਲੀਆਂ, ਕਤਲ ਜਾਂ ਖੁਦਕੁਸ਼ੀ?

ਨਿਊਯਾਰਕ, 16 ਫਰਵਰੀ (ਰਾਜ ਗੋਗਨਾ/(ਪੰਜਾਬ ਮੇਲ)- ਬੀਤੇਂ ਦਿਨ  ਅਮਰੀਕਾ ਦੇ ਕੈਲੀਫੋਰਨੀਆ ਸੂਬੇ ‘ਚ ਭਾਰਤੀ ਪਰਿਵਾਰ ਦੀ ਲਾਸ਼ਾਂ ਮਿਲੀਆ ਹਨ।ਕੈਲੀਫੋਰਨੀਆ ‘ਚ ਸ਼ੱਕੀ ਹਾਲਾਤਾਂ ‘ਚ ਭਾਰਤੀ ਮੂਲ ਦਾ ਇਕੋ ਹੀ ਪਰਿਵਾਰ  ਹੈ। ਜਿਨ੍ਹਾਂ ਵਿੱਚ ਪਤੀ-ਪਤਨੀ ਅਤੇ ਦੋ ਮਾਸੂਮ ਬੱਚੇ ਸ਼ਾਮਲ ਹਨ। ਪੁਲਸ ਇਸ ਮਾਮਲੇ ਦੀ ਹੱਤਿਆ ਅਤੇ ਖੁਦਕੁਸ਼ੀ ਦੇ ਐਂਗਲ ਤੋਂ ਜਾਂਚ ਕਰ ਰਹੀ ਹੈ। ਹਾਲਾਂਕਿ ਮੌਤ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।ਇਸ ਮਾਮਲੇ ਵਿੱਚ ਸੈਨ ਮਾਟੋ ਪੁਲਿਸ ਨੇ ਦੱਸਿਆ ਕਿ ਭਾਰਤੀ ਮੂਲ ਦੇ ਪਰਿਵਾਰ ਦੇ 4 ਮੈਂਬਰਾਂ ਦੀ ਸ਼ੱਕੀ ਢੰਗ ਨਾਲ ਮੌਤ ਹੋ ਗਈ ਹੈ। ਮ੍ਰਿਤਕ ਭਾਰਤ ਤੋ ਕੇਰਲਾ  ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ ਅਤੇ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਪਤੀ-ਪਤਨੀ ਦੀਆਂ ਲਾਸ਼ਾਂ ‘ਤੇ ਗੋਲੀਆਂ ਦੇ ਨਿਸ਼ਾਨ ਵੀ ਮਿਲੇ ਹਨ। ਉਨ੍ਹਾਂ ਦੀਆਂ ਲਾਸ਼ਾਂ ਬਾਥਰੂਮ ‘ਚ ਮਿਲੀਆਂ ਸਨ, ਜਦੋਂ ਕਿ ਬੱਚਿਆਂ ਦੀਆਂ ਲਾਸ਼ਾਂ ਬੈੱਡਰੂਮ ‘ਚ ਸਨ। ਬੱਚਿਆਂ ਦੇ ਸਰੀਰ ‘ਤੇ ਕੋਈ ਸੱਟ ਦੇ ਨਿਸ਼ਾਨ ਨਹੀਂ ਮਿਲੇ ਹਨ। ਇਸ ਤੋਂ ਇਲਾਵਾ ਮੌਕੇ ਤੋਂ ਇੱਕ ਨੌ ਐਮਐਮ ਦਾ ਪਿਸਤੌਲ ਅਤੇ ਇੱਕ ਮੈਗਜ਼ੀਨ ਵੀ ਪੁਲਿਸ ਨੂੰ  ਬਰਾਮਦ ਹੋਇਆ ਹੈ। ਸ਼ੁਰੂਆਤੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਮੌਤ ਏਅਰ ਕੰਡੀਸ਼ਨਰ ਜਾਂ ਹੀਟਰ ਤੋਂ ਕਾਰਬਨ ਮੋਨੋਆਕਸਾਈਡ ਗੈਸ ਲੀਕ ਹੋਣ ਕਾਰਨ ਹੋਈ ਹੈ। ਹਾਲਾਂਕਿ, ਪੁਲਿਸ ਨੂੰ ਘਰ ਵਿੱਚ ਗੈਸ ਲੀਕ ਹੋਣ ਜਾਂ ਨੁਕਸਦਾਰ ਉਪਕਰਨਾਂ ਦਾ ਕੋਈ ਵੀ ਸਬੂਤ