#AMERICA

ਅਮਰੀਕਾ ਦੇ ਹਸਪਤਾਲ ’ਚ ਭਾਰੀ ਗੋਲੀਬਾਰੀ, ਇੱਕ ਦੀ ਮੌਤ

ਵਾਸ਼ਿੰਗਟਨ, 18 ਨਵੰਬਰ (ਪੰਜਾਬ ਮੇਲ)- ਅਮਰੀਕਾ ’ਚ ਗੋਲੀਬਾਰੀ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਤਾਜ਼ਾ ਮਾਮਲਾ ਨਿਊ ਹੈਂਪਸ਼ਾਇਰ ਹਸਪਤਾਲ ਤੋਂ ਸਾਹਮਣੇ ਆਇਆ ਹੈ, ਜਿੱਥੇ ਇਕ ਬੰਦੂਕਧਾਰੀ ਨੇ ਹਸਪਤਾਲ ਦੇ ਗਲਿਆਰੇ ’ਚ ਗੋਲੀਆਂ ਚਲਾ ਦਿੱਤੀਆਂ। ਇਸ ਵਿਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਪੁਲਿਸ ਵਾਲਿਆਂ ਨੇ ਵੀ ਚਾਰਜ ਸੰਭਾਲ ਲਿਆ ਅਤੇ ਜਵਾਬੀ ਕਾਰਵਾਈ ਵਿਚ ਬੰਦੂਕਧਾਰੀ ਨੂੰ ਮਾਰ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ ਬੰਦੂਕਧਾਰੀ ਦੁਆਰਾ ਗੋਲੀ ਮਾਰਨ ਵਾਲੇ ਵਿਅਕਤੀ ਨੂੰ ਹਸਪਤਾਲ ਲਿਜਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ।
ਪੁਿਲਸ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਗੋਲੀਬਾਰੀ ਦੀ ਘਟਨਾ ਹਸਪਤਾਲ ਦੇ ਸਾਹਮਣੇ ਵਾਲੇ ਕੋਰੀਡੋਰ ਤੱਕ ਸੀਮਤ ਰਹੀ ਅਤੇ ਸਾਰੇ ਮਰੀਜ਼ ਸੁਰੱਖਿਅਤ ਹਨ। ਘਟਨਾ ਸ਼ੁੱਕਰਵਾਰ ਰਾਤ ਦੀ ਹੈ। ਇਸ ਘਟਨਾ ਵਿਚ ਪੁਲਿਸ ਮੁਲਾਜ਼ਮ ਸੁਰੱਖਿਅਤ ਹਨ, ਫਿਲਹਾਲ ਗੋਲੀਬਾਰੀ ਦੇ ਕਾਰਨਾਂ ਬਾਰੇ ਕੋਈ ਜਾਣਕਾਰੀ ਨਹੀਂ ਮਿਲ ਸਕੀ ਹੈ। ‘ਨਿਊ ਹੈਂਪਸ਼ਾਇਰ ਹਸਪਤਾਲ’ ਲਗਭਗ 185 ਬਿਸਤਰਿਆਂ ਵਾਲਾ ਇੱਕ ਹਸਪਤਾਲ ਹੈ ਅਤੇ ਮਨੋਵਿਗਿਆਨਕ ਸਮੱਸਿਆਵਾਂ ਵਾਲੇ ਬਾਲਗਾਂ ਲਈ ਇੱਕੋ ਇੱਕ ਜਨਤਕ ਹਸਪਤਾਲ ਹੈ। ਇਹ ਹਸਪਤਾਲ ‘ਕਾਨਕੋਰਡ ਹਾਈ ਸਕੂਲ’ ਦੇ ਨੇੜੇ ਸਥਿਤ ਹੈ।
ਡੈਮੋਕਰੇਟਿਕ ਪਾਰਟੀ ਦੀ ਮੈਂਬਰ ਐਨੀ ਕੁਸਟਰ ਨੇ ਇੱਕ ਬਿਆਨ ਜਾਰੀ ਕਰਕੇ ਗੋਲੀਬਾਰੀ ਨੂੰ ‘‘ਭਿਆਨਕ’’ ਦੱਸਿਆ ਅਤੇ ਲੋਕਾਂ ਨੂੰ ਹਸਪਤਾਲ ਤੋਂ ਦੂਰ ਰਹਿਣ ਲਈ ਕਿਹਾ, ਜਦੋਂਕਿ ਪੁਲਿਸ ਕਾਰਵਾਈ ਕਰ ਰਹੀ ਸੀ। ਉਨ੍ਹਾਂ ਕਿਹਾ ਤੁਰੰਤ ਕਾਰਵਾਈ ਕਰਨ ਲਈ ਪੁਲਿਸ ਅਧਿਕਾਰੀਆਂ ਦਾ ਧੰਨਵਾਦ ਕੀਤਾ ਅਤੇ ਮਿ੍ਰਤਕ ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕੀਤੀ।