ਨਿਊਯਾਰਕ, 12 ਜਨਵਰੀ (ਪੰਜਾਬ ਮੇਲ)- ਅਮਰੀਕੀ ਸਰਕਾਰ ਨੇ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਅਸਫਲ ਸਾਜ਼ਿਸ਼ ਦੇ ਦੋਸ਼ ਵਿਚ ਚੈੱਕ ਗਣਰਾਜ ਦੀ ਜੇਲ੍ਹ ਵਿਚ ਬੰਦ ਭਾਰਤੀ ਨਾਗਰਿਕ ਨਿਖਿਲ ਗੁਪਤਾ ਨੂੰ ਬਚਾਅ ਸਮੱਗਰੀ ਮੁਹੱਈਆ ਕਰਾਉਣ ‘ਤੇ ਇਤਰਾਜ਼ ਪ੍ਰਗਟਾਇਆ ਹੈ ਅਤੇ ਨਿਖਿਲ ਗੁਪਤਾ ‘ਤੇ ਲੱਗੇ ਦੋਸ਼ਾਂ ਦਾ ਵਿਸਤ੍ਰਿਤ ਵੇਰਵਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਮਰੀਕਾ ਨੇ ਕਿਹਾ ਹੈ ਕਿ ਉਹ ਨਿਊਯਾਰਕ ਅਦਾਲਤ ਵਿੱਚ ਪੇਸ਼ ਹੋਣ ਅਤੇ ਕੇਸ ਵਿੱਚ ਦੋਸ਼ ਆਇਦ ਹੋਣ ਤੋਂ ਬਾਅਦ ਹੀ ਜਾਣਕਾਰੀ ਪ੍ਰਦਾਨ ਕਰੇਗਾ।
ਅਮਰੀਕਾ ਨੇ ਪੰਨੂ ਮਾਮਲੇ ‘ਚ ਨਿਖਿਲ ਗੁਪਤਾ ‘ਤੇ ਲੱਗੇ ਦੋਸ਼ਾਂ ਦਾ ਵੇਰਵਾ ਦੇਣ ਤੋਂ ਕੀਤਾ ਇਨਕਾਰ
