ਅਮਰੀਕਾ ਵੱਲੋਂ ਅਫਗਾਨਿਸਤਾਨ ’ਚ ਰਹਿ ਰਹੇ ਅਮਰੀਕੀ ਨਾਗਰਿਕਾਂ ਨੂੰ ਕਾਬੁਲ ਹਵਾਈ ਅੱਡੇ ’ਤੇ ਨਾ ਜਾਣ ਦੀ ਹਦਾਇਤ

477
ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ
Share

ਕਾਬੁਲ, 23 ਅਗਸਤ (ਪੰਜਾਬ ਮੇਲ)- ਅਮਰੀਕਾ ਨੇ ਅਫਗਾਨਿਸਤਾਨ ਵਿਚ ਰਹਿ ਰਹੇ ਆਪਣੇ ਨਾਗਰਿਕਾਂ ਨੂੰ ਕਿਹਾ ਹੈ ਕਿ ਉਹ ਕਾਬੁਲ ਹਵਾਈ ਅੱਡੇ ’ਤੇ ਨਾ ਜਾਣ ਕਿਉਂਕਿ ਹਵਾਈ ਅੱਡੇ ’ਤੇ ਉਨ੍ਹਾਂ ਦੀ ਸੁਰੱਖਿਆ ਨੂੰ ਖਤਰਾ ਹੈ। ਬੀਤੇ ਇਕ ਹਫਤੇ ਤੋਂ ਕਾਬੁਲ ਦੇ ਹਵਾਈ ਅੱਡੇ ’ਤੇ ਅਫਗਾਨਿਸਤਾਨ ਨੂੰ ਛੱਡਣ ਦੇ ਇੱਛੁਕ ਲੋਕਾਂ ਦੀ ਭੀੜ ਲੱਗੀ ਹੋਈ ਹੈ। ਇਸੇ ਦੌਰਾਨ ਅਫਗਾਨਿਸਤਾਨ ’ਤੇ ਕਬਜ਼ਾ ਕਰਨ ਵਾਲੇ ਤਾਲਿਬਾਨ ਨੇ ਵੀ ਕਿਹਾ ਹੈ ਕਿ ਜਿਨ੍ਹਾਂ ਲੋਕਾਂ ਕੋਲ ਹਵਾਈ ਸਫਰ ਲਈ ਜਾਇਜ਼ ਦਸਤਾਵੇਜ਼ ਨਹੀਂ ਹਨ, ਉਹ ਹਵਾਈ ਅੱਡੇ ਤੋਂ ਵਾਪਸ ਚਲੇ ਜਾਣ। ਤਾਲਿਬਾਨ ਦੇ ਬੁਲਾਰੇ ਨੇ ਦੱਸਿਆ ਕਿ ਉਹ ਅਫਗਾਨਿਸਤਾਨ ਵਿਚ ਹਾਲਾਤ ਆਮ ਵਰਗੇ ਕਰਨ ਲਈ ਯਤਨਸ਼ੀਲ ਹਨ ਤੇ ਅਫਗਾਨ ਛੱਡਣ ਦੇ ਇੱਛੁਕ ਲੋਕਾਂ ਨੂੰ ਬਿਨਾਂ ਰੋਕ-ਟੋਕ ਤੋਂਂ ਵਤਨ ਵਾਪਸ ਭੇਜਿਆ ਜਾਵੇਗਾ।

Share