ਵਾਸ਼ਿੰਗਟਨ ਡੀ.ਸੀ., 20 ਸਤੰਬਰ (ਪੰਜਾਬ ਮੇਲ)- ਯੂ.ਐੱਸ. ਇੰਮੀਗ੍ਰੇਸ਼ਨ ਅਤੇ ਕਸਟਮਜ਼ ਇਨਫੋਰਸਮੈਂਟ, ਯੂ.ਐੱਸ. ਡਿਪਾਰਟਮੈਂਟ ਆਫ ਹੋਮਲੈਂਡ ਸਕਿਓਰਿਟੀ ਅਤੇ ਯੂ.ਐੱਸ. ਕਸਟਮਜ਼ ਅਤੇ ਬਾਰਡਰ ਪ੍ਰੋਟੈਕਸ਼ਨ ਦੇ ਤਾਲਮੇਲ ਨਾਲ 2023 ‘ਚ ਗੈਰ ਕਾਨੂੰਨੀ ਤੌਰ ‘ਤੇ ਅਮਰੀਕਾ ਵਿਚ ਦਾਖਲ ਹੋਏ ਢਾਈ ਲੱਖ ਤੋਂ ਵੱਧ ਲੋਕਾਂ ਨੂੰ ਡਿਪੋਰਟ ਕੀਤਾ ਜਾ ਚੁੱਕਾ ਹੈ। ਇਸ ਦੇ ਲਈ ਇਨ੍ਹਾਂ ਵਿਭਾਗਾਂ ਵੱਲੋਂ ਬਹੁਤ ਸਾਰੀਆਂ ਫਲਾਈਟਾਂ ਵੀ ਚਲਾਈਆਂ ਜਾ ਰਹੀਆਂ ਹਨ।
ਜ਼ਿਕਰਯੋਗ ਹੈ ਕਿ 2022 ਵਿਚ ਇਨ੍ਹਾਂ ਵਿਭਾਗਾਂ ਨੇ ਦੁਨੀਆਂ ਭਰ ਦੇ 150 ਦੇਸ਼ਾਂ ਵਿਚ 72177 ਲੋਕਾਂ ਨੂੰ ਡਿਪੋਰਟ ਕੀਤਾ ਸੀ, ਜੋ ਕਿ ਅਮਰੀਕਾ ‘ਚ ਗੈਰ ਕਾਨੂੰਨੀ ਤਰੀਕੇ ਨਾਲ ਦਾਖਲ ਹੋਏ ਸਨ।
ਇਨ੍ਹਾਂ ਵਿਚੋਂ ਬਹੁਤ ਸਾਰੇ ਲੋਕ ਅਮਰੀਕਾ ਵਿਚ ਅਪਰਾਧਿਕ ਮਾਮਲਿਆਂ ਵਿਚ ਵੀ ਸ਼ਾਮਲ ਸਨ।