ਅਮਰੀਕਾ ਵੱਲੋਂ ਚੀਨ ਦੀ ਸੀ.ਸੀ.ਪੀ. ਅਧਿਕਾਰੀਆਂ ‘ਤੇ ਵੀਜ਼ਾ ਪਾਬੰਦੀਆਂ ਦਾ ਐਲਾਨ

138
Share

ਸਿਆਟਲ, 28 ਜੂਨ (ਪੰਜਾਬ ਮੇਲ)-ਅਮਰੀਕਾ ਨੇ ਚੀਨ ਦੀ ਕਮਿਊਨਿਸਟ ਪਾਰਟੀ ਆਫ਼ ਚਾਈਨਾ (ਸੀ.ਸੀ.ਪੀ.) ਦੇ ਅਧਿਕਾਰੀਆਂ ‘ਤੇ ਵੀਜ਼ਾ ਪਾਬੰਦੀ ਦਾ ਐਲਾਨ ਕਰ ਦਿੱਤਾ ਹੈ। ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੋਂਪੀਓ ਨੇ ਕਿਹਾ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਆਦੇਸ਼ ਤਹਿਤ ਇਹ ਫ਼ੈਸਲਾ ਲਿਆ ਹੈ। ਪੋਂਪੀਓ ਨੇ ਕਿਹਾ ਚੀਨ ਦੀ ਹਾਂਗਕਾਂਗ ਨੀਤੀ ਖ਼ਿਲਾਫ਼ ਵੀ ਅਮਰੀਕਾ ਦਾ ਚੀਨ ਖ਼ਿਲਾਫ਼ ਸਖ਼ਤ ਰੁਖ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਹਾਂਗਕਾਂਗ ਦੀ ਖ਼ੁਦਮੁਖਤਿਆਰੀ, ਮਨੁੱਖੀ ਅਧਿਕਾਰਾਂ ਅਤੇ ਬੁਨਿਆਦੀ ਆਜ਼ਾਦੀਆਂ ‘ਤੇ ਰੋਕ ਲਗਾਉਣ ‘ਤੇ ਚੀਨ ਦਾ ਸਖ਼ਤ ਵਿਰੋਧ ਕਰਦਾ ਹੈ। ਪੋਂਪੀਓ ਨੇ ਕਿਹਾ ਕਿ ਮੈਂ ਸੀ.ਸੀ.ਪੀ. ਦੇ ਮੌਜੂਦਾ ਤੇ ਸਾਬਕਾ ਅਧਿਕਾਰੀਆਂ ‘ਤੇ ਵੀਜ਼ਾ ਪਾਬੰਦੀਆਂ ਦਾ ਐਲਾਨ ਕਰਦਾ ਹਾਂ ਕਿਉਂਕਿ ਇਨ੍ਹਾਂ ਨੇ ਹਾਂਗਕਾਂਗ ਦੀ ਖ਼ੁਦਮੁਖ਼ਤਿਆਰੀ ਨੂੰ ਦਬਾ ਦਿੱਤਾ ਹੈ ਤੇ ਮਨੁੱਖੀ ਅਧਿਕਾਰਾਂ ਦਾ ਘਾਣ ਕੀਤਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਇਹ ਸਭ ਚੁੱਪ ਕਰਕੇ ਨਹੀਂ ਦੇਖ ਸਕਦਾ।


Share