ਅਮਰੀਕਾ ਵੱਲੋਂ ਭਾਰਤ ਜਾਣ ਵਾਲੇ ਆਪਣੇ ਨਾਗਰਿਕਾਂ ਲਈ ਟਰੈਵਲ ਐਡਵਾਇਜ਼ਰੀ ਜਾਰੀ

188
Share

ਵਾਸ਼ਿੰਗਟਨ, 26 ਜਨਵਰੀ (ਪੰਜਾਬ ਮੇਲ)- ਭਾਰਤ ਵਿਚ ਕੋਵਿਡ-19 ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਅਮਰੀਕਾ ਨੇ ਆਪਣੇ ਨਾਗਰਿਕਾਂ ਨੂੰ ਉੱਥੇ ਦੀ ਕਿਸੇ ਵੀ ਤਰ੍ਹਾਂ ਦੀ ਯਾਤਰਾ ਬਾਰੇ ਮੁੜ ਵਿਚਾਰ ਕਰਨ ਦੀ ਸਲਾਹ ਦਿੱਤੀ ਹੈ। ਅਮਰੀਕੀ ਵਿਦੇਸ਼ ਵਿਭਾਗ ਵੱਲੋਂ ਮੰਗਲਵਾਰ ਨੂੰ ਜਾਰੀ ਇਕ ਯਾਤਰਾ ਸਲਾਹ ’ਚ ਲੋਕਾਂ ਨੂੰ ਭਾਰਤ ਵਿਚ ਅਪਰਾਧ ਅਤੇ ਅੱਤਵਾਦ ਦੇ ਮੱਦੇਨਜ਼ਰ ਵਧੇਰੇ ਚੌਕਸ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਇਸ ਦੇ ਨਾਲ ਯੂ.ਐੱਸ. ਸੈਂਟਰਜ਼ ਫਾਰ ਡਿਜ਼ੀਜ਼ ਕੰਟਰੋਲ ਐਂਡ ਪ੍ਰੀਵੈਂਸ਼ਨ (ਸੀ.ਡੀ.ਸੀ.) ਵੱਲੋਂ ਕੋਵਿਡ-19 ਦੇ ਮੱਦੇਨਜ਼ਰ ਭਾਰਤ ਲਈ ਯਾਤਰਾ ਸਿਹਤ ਸਬੰਧੀ ਤੀਜੇ ਪੱਧਰ ਦਾ ਨੋਟਿਸ ਜਾਰੀ ਕਰਨ ਤੋਂ ਬਾਅਦ ਨਵੀਂ ਸਲਾਹ ਜਾਰੀ ਕੀਤੀ ਗਈ ਹੈ। ਵਿਦੇਸ਼ ਵਿਭਾਗ ਨੇ ਕਿਹਾ, ‘ਜੇਕਰ ਤੁਸੀਂ ਐੱਫ.ਡੀ.ਏ. ਵੱਲੋਂ ਪ੍ਰਵਾਨਿਤ ਟੀਕੇ ਨਾਲ ਪੂਰੀ ਤਰ੍ਹਾਂ ਟੀਕਾਕਰਨ ਕਰਵਾ ਚੁੱਕੇ ਹੋ, ਤਾਂ ਕੋਵਿਡ-19 ਨਾਲ ਸੰਕਰਮਿਤ ਹੋਣ ਅਤੇ ਗੰਭੀਰ ਲੱਛਣਾਂ ਦੇ ਵਿਕਾਸ ਹੋਣ ਦਾ ਖ਼ਤਰਾ ਘੱਟ ਹੋ ਜਾਂਦਾ ਹੈ। ਕਿਸੇ ਵੀ ਅੰਤਰਰਾਸ਼ਟਰੀ ਯਾਤਰਾ ਦੀ ਯੋਜਨਾ ਬਣਾਉਣ ਤੋਂ ਪਹਿਲਾਂ ਕਿ੍ਰਪਾ ਟੀਕਾਕਰਨ ਅਤੇ ਬਿਨਾਂ ਟੀਕਾਕਰਨ ਵਾਲੇ ਯਾਤਰੀਆਂ ਲਈ ਸੀ.ਡੀ.ਸੀ. ਦੀਆਂ ਖ਼ਾਸ ਸਿਫ਼ਾਰਸ਼ਾਂ ’ਤੇ ਵਿਚਾਰ ਕਰੋ।’

Share