ਵਾਸ਼ਿੰਗਟਨ, 7 ਅਪ੍ਰੈਲ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦੇ ਆਰਥਿਕ ਸਲਾਹਕਾਰ ਨੇ ਕਿਹਾ ਹੈ ਕਿ ਯੂਕਰੇਨ ’ਤੇ ਹਮਲੇ ਤੋਂ ਬਾਅਦ ਅਮਰੀਕਾ ਨੇ ਭਾਰਤ ਨੂੰ ਰੂਸ ਨਾਲ ਬਹੁਤ ਨਜ਼ਦੀਕੀ ਭਾਈਵਾਲੀ ਕਰਨ ਵਿਰੁੱਧ ਚਿਤਾਵਨੀ ਦਿੱਤੀ ਹੈ। ਬੀ.ਬੀ.ਸੀ. ਦੀ ਰਿਪੋਰਟ ਮੁਤਾਬਕ ਵ੍ਹਾਈਟ ਹਾਊਸ ਦੀ ਰਾਸ਼ਟਰੀ ਆਰਥਿਕ ਪ੍ਰੀਸ਼ਦ ਦੇ ਡਾਇਰੈਕਟਰ ਬ੍ਰਾਇਨ ਡੀਜ਼ ਨੇ ਪੱਤਰਕਾਰਾਂ ਨੂੰ ਕਿਹਾ, ‘‘ਭਾਰਤ ਸਰਕਾਰ ਨੂੰ ਸਾਡਾ ਸੰਦੇਸ਼ ਹੈ ਕਿ ਰੂਸ ਦੇ ਨਾਲ ਵਧੇਰੇ ਸਪੱਸ਼ਟ ਰਣਨੀਤਿਕ ਗੱਠਜੋੜ ’ਚ ਜਾਣ ਦੀ ਕੀਮਤ ਅਤੇ ਨਤੀਜੇ ਭੁਗਤਣੇ ਪੈ ਸਕਦੇ ਹਨ।’’