ਵਾਸ਼ਿੰਗਟਨ, 7 ਮਾਰਚ (ਪੰਜਾਬ ਮੇਲ)- ਅਮਰੀਕਾ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀਆਂ ਕੁਝ ਸ਼੍ਰੇਣੀਆਂ ਲਈ ਅਰਜ਼ੀਆਂ ਦੀ ਪ੍ਰੀਮੀਅਮ ਪ੍ਰੋਸੈਸਿੰਗ (ਵੀਜ਼ੇ ਤੇਜ਼ੀ ਨਾਲ ਜਾਰੀ ਕਰਨ) ਦਾ ਐਲਾਨ ਕੀਤਾ, ਜਿਸ ਨਾਲ ਵਿਦਿਆਰਥੀਆਂ ਲਈ ਅਮਰੀਕਾ ਵਿਚ (ਵਿਗਿਆਨ, ਤਕਨਾਲੋਜੀ, ਇੰਜੀਨੀਅਰਿੰਗ ਅਤੇ ਗਣਿਤ) ਵਿਸ਼ਿਆਂ ਦਾ ਅਧਿਐਨ ਕਰਨ ਲਈ ਆਉਣ ਵਾਲੇ ਭਾਰਤੀ ਵਿਦਿਆਰਥੀਆਂ ਨੂੰ ਲਾਭ ਮਿਲਣ ਦੀ ਸੰਭਾਵਨਾ ਹੈ।