ਅਮਰੀਕਾ: ਸੀ ਡੀ ਸੀ ਨੇ ਗਰਭਵਤੀ ਔਰਤਾਂ ਨੂੰ ਕੀਤੀ ਕੋਰੋਨਾ ਵੈਕਸੀਨ ਲਗਵਾਉਣ ਦੀ ਅਪੀਲ

368
Share

ਫਰਿਜ਼ਨੋ (ਕੈਲੀਫੋਰਨੀਆ), 13 ਅਗਸਤ (ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ/ਪੰਜਾਬ ਮੇਲ)- ਅਮਰੀਕੀ ਏਜੰਸੀ ਸੈਂਟਰ ਫਾਰ ਡਿਸੀਜ਼ ਕੰਟਰੋਲ ਐਂਡ ਪ੍ਰੀਵੈਂਸਨ (ਸੀ ਡੀ ਸੀ) ਦੁਆਰਾ ਗਰਭਵਤੀ ਔਰਤਾਂ ਨੂੰ ਵਾਇਰਸ ਤੋਂ ਸੁਰੱਖਿਆ ਪ੍ਰਾਪਤ ਕਰਨ ਲਈ ਕੋਰੋਨਾ ਵੈਕਸੀਨ ਲਗਵਾਉਣ ਦੀ ਅਪੀਲ ਕੀਤੀ ਗਈ ਹੈ। ਸੀ ਡੀ ਸੀ ਨੇ ਬੁੱਧਵਾਰ ਨੂੰ ਇਸ ਸਬੰਧੀ ਨਵੇਂ ਸਬੂਤ ਜਾਰੀ ਕੀਤੇ ਜੋ ਗਰਭਵਤੀ ਔਰਤਾਂ ਨੂੰ ਕੋਵਿਡ -19 ਵੈਕਸੀਨ ਲੈਣ ਲਈ
ਜੋਰ ਦਿੰਦੇ ਹੈ।  ਏਜੰਸੀ ਦੁਆਰਾ ਜਾਰੀ ਨਵੇਂ ਸੁਰੱਖਿਆ ਅੰਕੜਿਆਂ ਤੋਂ ਪਤਾ ਚੱਲਿਆ ਹੈ ਕਿ ਫਾਈਜ਼ਰ ਜਾਂ ਮੋਡਰਨਾ ਟੀਕੇ ਦੀ ਘੱਟੋ ਘੱਟ ਇੱਕ ਖੁਰਾਕ ਪ੍ਰਾਪਤ ਕਰਨ ਨਾਲ ਗਰਭਪਾਤ ਦਾ ਜੋਖਮ ਘਟਦਾ ਹੈ। ਜਦਕਿ ਸਿਹਤ ਮਾਹਿਰਾਂ ਅਨੁਸਾਰ ਗਰਭਵਤੀ ਔਰਤਾਂ ਜੋ ਵਾਇਰਸ ਨਾਲ ਸੰਕਰਮਿਤ ਹੋ ਜਾਂਦੀਆਂ ਹਨ ਉਨ੍ਹਾਂ ਵਿੱਚ ਗੰਭੀਰ ਬਿਮਾਰੀ ਅਤੇ ਗਰਭ ਅਵਸਥਾ ਦੀਆਂ ਸਮੱਸਿਆਵਾਂ ਦਾ ਵਧੇਰੇ ਜੋਖਮ ਹੁੰਦਾ ਹੈ, ਜਿਸ ਵਿੱਚ ਗਰਭਪਾਤ  ਵੀ ਸ਼ਾਮਲ ਹੈ।  ਸੀ ਡੀ ਸੀ ਦੇ ਅੰਕੜਿਆਂ ਦੇ ਅਨੁਸਾਰ, ਦੇਸ਼ ਵਿੱਚ ਗਰਭਵਤੀ ਮਾਵਾਂ ਦੀ ਟੀਕਾਕਰਨ ਦਰ ਪਛੜ ਗਈ, ਸਿਰਫ 23% ਨੂੰ ਘੱਟੋ ਘੱਟ ਇੱਕ ਖੁਰਾਕ ਮਿਲੀ ਹੈ। ਇਸਦੇ ਇਲਾਵਾ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ (ਐਫ ਡੀ ਏ) ਤੋਂ ਅਗਲੇ ਕੁਝ ਹਫਤਿਆਂ ਵਿੱਚ  ਸਿਹਤ ਸਮੱਸਿਆਵਾਂ ਵਾਲੇ ਲੋਕਾਂ ਨੂੰ ਜਿਆਦਾ ਸੁਰੱਖਿਆ ਦੇਣ ਲਈ ਫਾਈਜ਼ਰ ਦੇ ਟੀਕੇ ਨੂੰ ਪੂਰੀ ਤਰ੍ਹਾਂ ਮਨਜ਼ੂਰ ਕਰਨ ਬਾਰੇ ਫੈਸਲਾ ਲੈਣ ਦੀ ਉਮੀਦ ਕੀਤੀ ਜਾ ਰਹੀ ਹੈ, ਜਿਸ ਨੂੰ ਇਸ ਵੇਲੇ ਐਮਰਜੈਂਸੀ ਵਰਤੋਂ ਦਾ ਅਧਿਕਾਰ ਦਿੱਤਾ ਗਿਆ ਹੈ।

Share