ਅਮਰੀਕੀ ਅਦਾਲਤ ਵੱਲੋਂ ਭਾਰਤੀ ਮੂਲ ਦੇ ਲੋਕਾਂ ਨੂੰ ਨਿਸ਼ਾਨਾ ਬਣਾਉਣ ਵਾਲਾ ਵਿਅਕਤੀ ਦੋਸ਼ੀ ਕਰਾਰ

769
Share

ਵਾਸ਼ਿੰਗਟਨ, 11 ਮਾਰਚ (ਪੰਜਾਬ ਮੇਲ)- ਅਮਰੀਕੀ ਅਦਾਲਤ ਨੇ 39 ਸਾਲਾ ਇਕ ਕੋਲੰਬੀਆਈ ਨਾਗਰਿਕ ਨੂੰ ਲੁੱਟ-ਖੋਹ ਕਰਨ ਦਾ ਦੋਸ਼ੀ ਠਹਿਰਾਇਆ ਹੈ। ਇਸ ਦੋਸ਼ੀ ਵਿਅਕਤੀ ਨੇ ਜਾਰਜੀਆ, ਨਿਊਯਾਰਕ, ਮਿਸ਼ੀਗਨ ਅਤੇ ਟੈਕਸਾਸ ‘ਚ ਭਾਰਤੀ ਮੂਲ ਦੇ ਅਮਰੀਕੀਆਂ ਨੂੰ ਨਿਸ਼ਾਨਾ ਬਣਾਇਆ ਸੀ। 
ਡੇਟ੍ਰਾਇਟ ‘ਚ ਫੈਡਰਲ ਅਦਾਲਤ ਨੇ ਸੋਮਵਾਰ ਨੂੰ ਜੁਆਨ ਓਲਾਯਾ ਨੂੰ 9 ਮੁਕੱਦਮਿਆਂ ‘ਚ ਦੋਸ਼ੀ ਪਾਇਆ। ਨਿਆਂ ਵਿਭਾਗ ਨੇ ਇਕ ਬਿਆਨ ‘ਚ ਕਿਹਾ ਕਿ ਸੁਣਵਾਈ ਦੇ ਦੌਰਾਨ ਇਹ ਸਾਬਤ ਹੋਇਆ ਕਿ ਓਲਾਯਾ ਦਾ ਗਿਰੋਹ ਵਿਸ਼ੇਸ਼ ਰੂਪ ਨਾਲ ਭਾਰਤੀ ਅਤੇ ਏਸ਼ੀਆਈ ਮੂਲ ਦੇ ਪਰਿਵਾਰਾਂ ਨੂੰ ਆਪਣਾ ਨਿਸ਼ਾਨਾ ਬਣਾਉਂਦਾ ਸੀ। ਸਜ਼ਾ 23 ਜੁਲਾਈ ਨੂੰ ਸੁਣਾਈ ਜਾਵੇਗੀ।


Share