ਅਮਰੀਕੀ ਅਦਾਲਤ ਵੱਲੋਂ ਮੁੰਬਈ ਹਮਲਿਆਂ ‘ਚ ਸ਼ਾਮਲ ਤਹਵੁੱਰ ਰਾਣਾ ਦੀ ਜ਼ਮਾਨਤ ਅਰਜ਼ੀ ਖਾਰਜ

263
Share

ਵਾਸ਼ਿੰਗਟਨ, 25 ਜੁਲਾਈ (ਪੰਜਾਬ ਮੇਲ)- ਅਮਰੀਕੀ ਅਦਾਲਤ ਨੇ ਕੈਨੇਡੀਅਨ ਕਾਰੋਬਾਰੀ ਤਹਵੁੱਰ ਰਾਣਾ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ, ਜਿਸ ਨੂੰ ਭਾਰਤ ਨੇ 2008 ਦੇ ਮੁੰਬਈ ਅੱਤਵਾਦੀ ਹਮਲਿਆਂ ‘ਚ ਸ਼ਾਮਲ ਹੋਣ ਲਈ ਭਗੌੜਾ ਕਰਾਰ ਦਿੱਤਾ ਹੋਇਆ ਹੈ। ਡੇਵਿਡ ਕੋਲਮੈਨ ਹੈਡਲੀ ਦੇ ਬਚਪਨ ਦੇ ਦੋਸਤ ਰਾਣਾ (59) ਨੂੰ 10 ਜੂਨ ਨੂੰ ਲਾਸ ਏਂਜਲਸ ‘ਚ 2008 ਵਿਚ ਮੁੰਬਈ ਅੱਤਵਾਦੀ ਹਮਲੇ ਵਿਚ ਸ਼ਾਮਲ ਹੋਣ ਸਬੰਧੀ ਭਾਰਤ ਦੇ ਹਵਾਲੇ ਕਰਨ ਦੀ ਬੇਨਤੀ ‘ਤੇ ਦੁਬਾਰਾ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਹਮਲੇ ਵਿਚ 6 ਅਮਰੀਕੀਆਂ ਸਣੇ 166 ਲੋਕ ਮਾਰੇ ਗਏ ਸਨ। 21 ਜੁਲਾਈ ਨੂੰ 24 ਪੰਨਿਆਂ ਦੇ ਆਦੇਸ਼ ਵਿਚ ਲਾਸ ਏਂਜਲਸ ਵਿਚ ਅਮਰੀਕੀ ਜ਼ਿਲ੍ਹਾ ਅਦਾਲਤ ਦੀ ਜੱਜ ਜੈਕਲੀਨ ਚੂਲਜੀਅਨ ਨੇ ਰਾਣਾ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਸ ਦੇ ਫ਼ਰਾਰ ਹੋਣ ਦਾ ਖ਼ਤਰਾ ਹੈ। ਅਮਰੀਕੀ ਸਰਕਾਰ ਨੇ ਉਸ ਨੂੰ ਜ਼ਮਾਨਤ ‘ਤੇ ਰਿਹਾਅ ਕਰਨ ਦਾ ਵਿਰੋਧ ਕਰਦਿਆਂ ਇਹ ਦਲੀਲ ਦਿੱਤੀ ਕਿ ਉਹ ਕੈਨੇਡਾ ਭੱਜ ਸਕਦਾ ਹੈ।


Share