ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵੱਲੋਂ ਟਰੰਪ ਕਾਰਜਕਾਲ ਦੀ ਐੱਚ-1ਬੀ ਵੀਜ਼ਾ ਨੀਤੀ ਨੂੰ ਪਲਟਿਆ

526
Share

ਵਾਸ਼ਿੰਗਟਨ, 16 ਜੂਨ (ਪੰਜਾਬ ਮੇਲ)- ਅਮਰੀਕੀ ਨਾਗਰਿਕਤਾ ਅਤੇ ਇਮੀਗ੍ਰੇਸ਼ਨ ਸਰਵਿਸਿਜ਼ (ਯੂ.ਐੱਸ.ਸੀ.ਆਈ.ਐੱਸ) ਨੇ 2018 ਦੇ ਟਰੰਪ ਕਾਲ ਦੀ ਨੀਤੀ ਨੂੰ ਬਦਲਣ ਦਾ ਫੈਸਲਾ ਕੀਤਾ ਹੈ। ਦਰਅਸਲ ਟਰੰਪ ਦੀ ਨੀਤੀ ਮੁਤਾਬਕ ਇਮੀਗ੍ਰੇਸ਼ਨ ਅਧਿਕਾਰੀਆਂ ਨੂੰ ਬਿਨਾਂ ਨੋਟਿਸ ਦਿੱਤੇ ਐੱਚ-1ਬੀ ਵੀਜ਼ਾ ਅਰਜ਼ੀ ਨੂੰ ਰੱਦ ਕਰਣ ਦੀ ਮਨਜ਼ੂਰੀ ਸੀ। ਇਸ ਫੈਸਲੇ ਨਾਲ ਕਾਨੂੰਨੀ ਇਮੀਗ੍ਰੇਸ਼ਨ ਦੀ ਰੁਕਾਵਟ ਦੂਰ ਹੋਵੇਗੀ ਅਤੇ ਭਾਰਤੀ ਪੇਸ਼ੇਵਰਾਂ ਨੂੰ ਲਾਭ ਹੋਵੇਗਾ।
ਟਰੰਪ ਪ੍ਰਸ਼ਾਸਨ ਨੇ 2018 ਵਿਚ ਅਮਰੀਕੀ ਇਮੀਗ੍ਰੇਸ਼ਨ ਅਧਿਕਾਰੀਆਂ ਨੂੰ ਜ਼ਿਆਦਾ ਸ਼ਕਤੀਆਂ ਦੇ ਕੇ ਐੱਚ-1 ਬੀ ਵੀਜ਼ਾ ਨੂੰ ਬਿਨਾਂ ਰੁਕਾਵਟ ਖਾਰਜ ਕਰਣ ਦਾ ਅਧਿਕਾਰ ਦੇ ਦਿੱਤਾ ਸੀ। ਦਰਅਸਲ ਐੱਚ-1 ਬੀ ਵੀਜ਼ਾ ਭਾਰਤ ਦੀ ਆਈ.ਟੀ. ਕੰਪਨੀਆਂ ਅਤੇ ਪੇਸ਼ੇਵਰਾਂ ਵਿਚ ਕਾਫ਼ੀ ਮਸ਼ਹੂਰ ਹੈ। ਐੱਚ-1ਬੀ ਇੱਕ ਗੈਰ-ਇਮੀਗ੍ਰੇਸ਼ਨ ਵੀਜ਼ਾ ਹੈ, ਜੋ ਅਮਰੀਕੀ ਕੰਪਨੀਆਂ ਨੂੰ ਵਿਦੇਸ਼ੀ ਪੇਸ਼ੇਵਰਾਂ ਨੂੰ ਆਪਣੇ ਇੱਥੇ ਨੌਕਰੀ ਦੇਣ ਦੀ ਇਜਾਜ਼ਤ ਦਿੰਦਾ ਹੈ।
ਯੂ.ਐੱਸ.ਸੀ.ਆਈ.ਐੱਸ. ਨੇ ਇੱਕ ਬਿਆਨ ਵਿਚ ਕਿਹਾ ਕਿ ਉਹ ਆਪਣੀਆਂ ਨੀਤੀਆਂ ਵਿਚ ਸੁਧਾਰ ਕਰ ਰਿਹਾ ਹੈ, ਤਾਂ ਕਿ ਅਰਜ਼ੀਆਂ ਦੀ ਪ੍ਰਕਿਰਿਆ ਪੂਰੀ ਕਰਨ ਵਿਚ ਤੇਜ਼ੀ ਆਵੇ। ਦਿਸ਼ਾ-ਨਿਰਦੇਸ਼ਾਂ ਨੂੰ ਬਦਲਿਆ ਜਾ ਰਿਹਾ ਹੈ, ਤਾਂ ਕਿ ਅਰਜ਼ੀ ਖਾਰਿਜ ਕਰਣ ਤੋਂ ਪਹਿਲਾਂ ਨੋਟਿਸ ਜਾਰੀ ਕੀਤਾ ਜਾ ਸਕੇ ਅਤੇ ਕੁੱਝ ਨੌਕਰੀਆਂ ਵਿਚ ਵੈਧਤਾ ਮਿਆਦ ਨੂੰ ਵਧਾਇਆ ਜਾ ਸਕੇ।


Share